01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਰਜਿੰਦਰਾ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਅਧਿਆਪਕਾਂ ਨੂੰ ਤੋਹਫ਼ੇ ਵੰਡੇ

ਅਜੀਤ ਡੈਸਕ 22-10-2025
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਦੀਵਾਲੀ ਦੇ ਮੌਕੇ 'ਤੇ ਤੋਹਫ਼ੇ ਵੰਡੇ ਗਏ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਤੇ ਸਾਰੇ ਅਧਿਆਪਕ ਮੌਜੂਦ ਸਨ | ਸਕੂਲ 'ਚ ਦੀਵਾਲੀ ਖ਼ੁਸ਼ੀ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸਕੂਲ ਪ੍ਰਬੰਧਨ ਵਲੋਂ ਸਾਰੇ ਅਧਿਆਪਕਾਂ ਨੂੰ ਸਤਿਕਾਰ ਵਜੋਂ ਤੋਹਫ਼ੇ ਦਿੱਤੇ ਗਏ | ਅਧਿਆਪਕ ਸਮਾਜ ਦੇ ਮਾਰਗ ਦਰਸ਼ਕ ਹੁੰਦੇ ਹਨ ਜੋ ਬੱਚਿਆਂ ਦੇ ਭਵਿੱਖ ਨੂੰ ਉੱਜਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਸਾਦਗੀ ਅਤੇ ਸਫ਼ਾਈ ਨਾਲ ਤਿਉਹਾਰ ਮਨਾਉਣ ਦਾ ਸੰਦੇਸ਼ ਦਿੱਤਾ |

ਪਿਛਲੀ ਖ਼ਬਰ ¸ ਕਿੱਕ ਬਾਕਸਿੰਗ ਅੰਡਰ-17 ਵਰਗ ¸ ਸਿਮਰਨਜੀਤ ਨੇ ਕੌਮੀ ਪੱਧਰ 'ਤੇ ਜਿੱਤਿਆ ਸੋਨ ਤਗਮਾ <br/> ਅਗਲੀ ਖ਼ਬਰ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।