01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਧਾਇਕ ਕਾਕਾ ਬਰਾੜ ਡੋਰ-ਟੂ-ਡੋਰ ਜਾ ਕੇ ਦੁਕਾਨਦਾਰਾਂ ਨੂੰ ਮਿਲੇ

ਅਜੀਤ ਡੈਸਕ 22-10-2025
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਹਰਮਹਿੰਦਰ ਪਾਲ)-ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ 'ਤੇ ਡੋਰ-ਟੂ-ਡੋਰ ਜਾ ਕੇ ਦੁਕਾਨਦਾਰਾਂ ਨੂੰ ਜਿੱਥੇ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਦਾ ਹਾਲਚਾਲ ਪੁੱਛਿਆ | ਇਸ ਦੌਰਾਨ ਦੁਕਾਨਦਾਰਾਂ ਵਿਚ ਵੀ ਖ਼ੁਸ਼ੀ ਦਾ ਮਾਹੌਲ ਪਾਇਆ ਗਿਆ | ਇਸ ਦੌਰਾਨ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਨੂੰ ਸਾਰਿਆਂ ਨੂੰ ਮਿਲ ਕੇ ਮਨਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਦਿਨ ਗ਼ਰੀਬਾਂ ਤੇ ਲੋੜਵੰਦਾਂ ਦੀ ਮਦਦ ਕਰਨ | ਉਨ੍ਹਾਂ ਦੁਕਾਨਦਾਰਾਂ ਦੇ ਕਾਰੋਬਾਰ ਵਿਚ ਵਾਧਾ ਹੋਣ ਦੀ ਕਾਮਨਾ ਕੀਤੀ | ਇਸ ਦੌਰਾਨ ਦੁਕਾਨਦਾਰਾਂ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਕਾਕਾ ਬਰਾੜ ਦੇ ਨਾਲ ਉਨ੍ਹਾਂ ਦੇ ਬੇਟੇ ਬਿਕਰਮਬਾਜ ਸਿੰਘ ਬਰਾੜ ਨੇ ਵੀ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ |
ਪਿਛਲੀ ਖ਼ਬਰ ਫ਼ੁੱਟਬਾਲ ਖਿਡਾਰੀ ਹਰਮਨਜੀਤ ਸਿੰਘ ਖਹਿਰਾ ਦਾ ਪਿੰਡ ਪਹੁੰਚਣ 'ਤੇ ਸਵਾਗਤ ਅਗਲੀ ਖ਼ਬਰ ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰਵੈਂਸ਼ਨ ਦਿਵਸ 'ਤੇ ਜਾਗਰੂਕਤਾ ਬੈਨਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।