29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 03-11-2025
ਕੋਟਕਪੂਰਾ, 2 ਨਵੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਨੈਸ਼ਨਲ ਹਾਈਵੇ ਤੋਂ ਕੱਚਾ ਬੀੜ ਲਿੰਕ ਰੋਡ ਨੇੜੇ ਐਨ.ਐਚ 54 ਹਾਈਵੇ ਕੋਟਕਪੂਰਾ ਮੁੜਨ ਲੱਗੇ ਤਾਂ ਇਕ ਮੋਨਾ ਨੌਜਵਾਨ ਮੋੜ 'ਤੇ ਖੜ੍ਹਾ ਦਿਖਾਈ ਦਿੱਤਾ, ਜੋ ਆਪਣੇ ਹੱਥ ਵਿਚਲਾ ਪਾਰਦਰਸ਼ੀ ਮੋੋਮੀ ਲਿਫ਼ਾਫ਼ਾ ਥੱਲੇ ਸੁੱਟ ਕੇ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ ਕਦਮੀ ਪਿੱਛੇ ਨੂੰ ਮੁੜਨ ਲੱਗਾ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਤਲਾਸ਼ੀ ਕੀਤੀ ਤਾਂ ਉਸ ਵਲੋਂ ਸੁੱਟੀ ਗਈ ਮੋਮੀ ਪਾਰਦਰਸ਼ੀ ਲਿਫ਼ਾਫ਼ੀ 'ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਕੋਟਕਪੂਰਾ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ 'ਚ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨਾਂ 'ਤੇ ਪਰਚੇ ਦਰਜ ਕਰਨ ਤੋਂ ਪਹਿਲਾਂ ਪ੍ਰਸ਼ਾਸਨ ਗਰੀਨ ਟਿ੍ਬਿਊਨਲ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।