28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਦੀ ਬਾਸਕਟਬਾਲ ਟੀਮ ਨੇ ਸਿਲਵਰ ਤਗ਼ਮਾ ਜਿੱਤਿਆ

ਅਜੀਤ ਡੈਸਕ 03-11-2025
ਗਿੱਦੜਬਾਹਾ, 2 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਇੰਟਰ ਕਾਲਜ ਬਾਸਕਟਬਾਲ ਦੇ ਮੁਕਾਬਲਿਆਂ ਵਿਚ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੀ ਟੀਮ ਨੇ ਸਿਲਵਰ ਤਗ਼ਮਾ ਪ੍ਰਾਪਤ ਕੀਤਾ ਹੈ | ਇਸ ਸੰਬੰਧੀ ਪਿ੍ੰ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਕਾਲਜ ਦੀ ਬਾਸਕਟਬਾਲ ਟੀਮ ਨੇ ਫ਼ਿਜੀਕਲ ਐਜੂਕੇਸ਼ਨ ਵਿਭਾਗ ਦੇ ਪ੍ਰੋ. ਬਲਕਰਨ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਮੁਕਾਬਲਿਆਂ 'ਚ ਭਾਗ ਲਿਆ ਤੇ ਚਾਂਦੀ ਦਾ ਤਗ਼ਮਾ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਟੀਮ ਦੇ ਮੈਂਬਰਾਂ ਦੇ ਕਾਲਜ ਵਾਪਸ ਆਉਣ 'ਤੇ ਪਿ੍ੰ. ਰਾਜੇਸ਼ ਮਹਾਜਨ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਅਕਾਲ ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡੀ.ਏ.ਪੀ. ਦੀ ਮੰਗ ਪੂਰੀ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ ਲਗਾਉਣ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।