16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕੋਟਕਪੂਰਾ 'ਚ ਇਕ ਘਰ 'ਤੇ ਨਾਜਾਇਜ਼ ਉਸਾਰੀ ਕਾਰਨ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ

drinking water
ਅਜੀਤ ਡੈਸਕ 22-11-2025
ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਜਲਾਲੇਆਣਾ ਸੜਕ 'ਤੇ ਸਥਿਤ ਇਕ ਘਰ 'ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ ਹੈ | ਇਸ ਸਬੰਧੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਘਰ ਦੇ ਵਸਨੀਕ ਲੜਕੇ ਦਾ ਕਥਿਤ ਤੌਰ 'ਤੇ ਨਸ਼ਿਆਂ ਦਾ ਕਾਰੋਬਾਰ ਨਾਲ ਸਬੰਧ ਜੁੜਿਆ ਹੋਇਆ ਹੈ ਤੇ ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਵਾਰ-ਵਾਰ ਸ਼ਿਕਾਇਤਾਂ ਮਿਲੀਆਂ ਹਨ | ਅੱਜ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਘਟਨਾ ਸਥਾਨ 'ਤੇ ਸਥਾਨਕ ਪੁਲਿਸ, ਸਿਹਤ ਕਰਮੀ ਤੇ ਸਿਵਲ ਪ੍ਰਸ਼ਾਸਨ ਦੇ ਉਚ ਅਧਿਕਾਰੀ ਮੌਕੇ 'ਤੇ ਹਾਜ਼ਰ ਰਹੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਥਾਣਾ ਸਿਟੀ ਕੋਟਕਪੂਰਾ ਦੀ ਹੱਦ ਅੰਦਰ ਆਉਂਦੇ ਕੋਟਕਪੂਰਾ ਸ਼ਹਿਰ ਦੇ ਜਲਾਲੇਆਣਾ ਰੋਡ, ਇੰਦਰਾ ਕਾਲੋਨੀ ਵਿਚ ਨਾਜਾਇਜ਼ ਉਸਾਰੀ ਕੀਤੀ ਗਈ ਸੀ | ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ | ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਇਸ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ | ਇੱਥੋ ਦੇ ਰਿਹਾਇਸ਼ੀ ਵਿਸ਼ਾਲ ਪੁੱਤਰ ਦਾਸ ਰਾਮ ਦੇ ਕਿ੍ਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਵਿਸ਼ਾਲ ਦੇ ਖਿਲਾਫ਼ ਨਸ਼ੇ ਦੀ ਤਸਕਰੀ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਰਜਿਸਟਰ ਹੈ | ਇਸ ਮੌਕੇ ਬਤੌਰ ਡਿਊਟੀ ਮੈਜਿਸਟ੍ਰੇਟ, ਰੁਪਿੰਦਰ ਪਾਲ ਸਿੰਘ ਬੱਲ ਤਹਿਸੀਲਦਾਰ ਕੋਟਕਪੂਰਾ ਸਮੇਤ ਸਿਵਲ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਸਨ | ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਕੋਟਕਪੂਰਾ ਅੰਮਿ੍ਤ ਲਾਲ ਨੇ ਦੱਸਿਆ ਕਿ ਇਹ ਉਸਾਰੀ ਵਿਸ਼ਾਲ ਪੁੱਤਰ ਦਾਸ ਰਾਮ ਵਲੋਂ ਕਥਿਤ ਨਾਜਾਇਜ਼ ਤੌਰ 'ਤੇ ਕੀਤੀ ਗਈ ਸੀ | ਜਿਸ ਸਬੰਧੀ ਇਨ੍ਹਾਂ ਨੂੰ ਹਟਾਉਣ ਸਬੰਧੀ ਹਦਾਇਤ ਵੀ ਕੀਤੀ ਗਈ ਸੀ, ਪਰ ਕਬਜ਼ਾਕਾਰੀਆਂ ਵਲੋਂ ਇਸ ਜਗ੍ਹਾ ਨੂੰ ਖ਼ਾਲੀ ਨਾ ਕਰਨ ਕਰਕੇ ਇੱਥੇ ਬੁਲਡੋਜ਼ਰ ਕਾਰਵਾਈ ਕੀਤੀ ਗਈ ਹੈ | ਇਸ ਮੌਕੇ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ, ਸੰਜੀਵ ਕੁਮਾਰ ਡੀ.ਐਸ.ਪੀ ਕੋਟਕਪੂਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਵਾਰਾ ਪਸ਼ੂਆਂ ਦਾ ਸਰਕਾਰ ਜਲਦ ਹੱਲ ਕਰੇ-ਭੇਖਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।