24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲੋੜਵੰਦਾਂ ਨੂੰ ਜ਼ਰੂਰੀ ਸਾਮਾਨ ਵੰਡਿਆ

ਅਜੀਤ ਡੈਸਕ 24-11-2025
ਕੋਟਕਪੂਰਾ, 23 ਨਵੰਬਰ (ਮੇਘਰਾਜ)-ਸਮਾਜ ਸੇਵਾ ਤੇ ਮਾਨਵਤਾਵਾਂ ਦੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਕਦਮ ਪੁੱਟਦਿਆਂ ਡੀ.ਏ.ਵੀ ਪਬਲਿਕ ਸਕੂਲ, ਕੋਟਕਪੂਰਾ ਦੇ ਈਕੋ ਕਲੱਬ ਨੇ ਲੋੜਵੰਦਾਂ ਲਈ ਜ਼ਰੂਰੀ ਸਮਾਨ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਲੋੜੀਂਦਾ ਸਮਾਨ ਵੰਡਣ ਵਾਲੇ ਗਰੁੱਪ ਨੂੰ ਹਰੀ ਝੰਡੀ ਦਿੱਤੀ, 11ਵੀਂ ਜਮਾਤ ਦੇ ਲਗਭਗ 70 ਵਿਦਿਆਰਥੀ ਵੱਖ- ਵੱਖ ਸਥਾਨਾਂ 'ਤੇ ਗਏ¢ ਇਸ ਮੌਕੇ ਵਿਦਿਆਰਥੀ ਜ਼ਰੂਰੀ ਚੀਜ਼ਾਂ ਜਿਵੇਂ ਪਾਣੀ ਦੀ ਟੈਂਕੀ, ਕੁਰਸੀਆਂ, ਕੱਪੜੇ, ਗਊਆਂ ਦਾ ਚਾਰਾ, ਖਿਡੌਣੇ, ਸਟੇਸ਼ਨਰੀ, ਕੰਬਲ ਤੇ ਸੁੱਕਾ ਰਾਸ਼ਨ ਲੈ ਕੇ ਗਏ ਤੇ ਵੱਖ- ਵੱਖ ਥਾਵਾਂ 'ਤੇ ਲੋੜਵੰਦਾਂ ਨੂੰ ਸਮਾਨ ਵੰਡਿਆ | ਈਕੋ ਕਲੱਬ ਦੇ ਕੋਆਰਡੀਨੇਟਰ ਸੁਮਨਪੁਰੀ ਨੇ ਦੱਸਿਆ ਕਿ ਅਜਿਹੇ ਕੰਮਾਂ ਦਾ ਉਦੇਸ਼ ਵਿਦਿਆਰਥੀਆਂ 'ਚ ਸੇਵਾ, ਹਮਦਰਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ¢ ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਕਿਹਾ ਕਿ ਸਾਡਾ ਟੀਚਾ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਬਿਹਤਰ ਇਨਸਾਨ ਬਣਾਉਣਾ ਹੈ¢ ਉਨ੍ਹਾਂ ਵਿਦਿਆਰਥੀਆਂ ਦੇ ਉਤਸ਼ਾਹ ਤੇ ਨਿੱਘ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ¢ ਉਨ੍ਹਾਂ ਸਫ਼ਲ ਸੰਗਠਨ ਲਈ ਕਾਰਜਕਾਰੀ ਅਧਿਆਪਕ ਸੁਮਨਪੁਰੀ, ਸੁਖਜੀਤ ਕੌਰ, ਗੁਰਪ੍ਰੀਤ ਸਿੰਘ ਤੇ ਰਾਕੇਸ਼ ਸ਼ਰਮਾ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਵਲੋਂ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।