25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੋਠੇ ਕਰਤਾਰ ਸਿੰਘ ਦੇ ਸਰਪੰਚ ਜਸਪਾਲ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 24-11-2025
ਸਮਾਧ ਭਾਈ, 23 ਨਵੰਬਰ (ਜਗਰੂਪ ਸਿੰਘ ਸਰੋਆ)-ਭਗਵੰਤ ਮਾਨ ਦੀ ਅਗਵਾਈ 'ਚ ਚੱਲ ਰਹੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਤੋਂ ਖ਼ੁਸ਼ ਹੋ ਕੇ ਅਤੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਵਲੋਂ ਹਲਕੇ ਅੰਦਰ ਕਰਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਗ੍ਰਾਮ ਪੰਚਾਇਤ ਕੋਠੇ ਕਰਤਾਰ ਸਿੰਘ ਦੇ ਸਰਪੰਚ ਜਸਪਾਲ ਸਿੰਘ, ਪੰਚ ਹਰਪ੍ਰੀਤ ਸਿੰਘ ਬਰਾੜ ਅਤੇ ਪੰਚ ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਵਿਧਾਇਕ ਸੁਖਾਨੰਦ ਨੇ ਸਰਪੰਚ ਤੇ ਉਸ ਦੇ ਸਾਥੀਆਂ ਨੂੰ ਭਰੋਸਾ ਦਿੱਤਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਇਸ ਮੌਕੇ ਕਿਸਾਨ ਵਿੰਗ ਮੋਗਾ ਦੇ ਪ੍ਰਧਾਨ ਤਰਸੇਮ ਸਿੰਘ ਸੰਗਮ, ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਡਾਕਟਰ ਪਵਨਦੀਪ ਸਿੰਘ ਸੰਧੂ, ਸੁਖਮੰਦਰ ਸਿੰਘ ਭਾਈ, ਸਰਪੰਚ ਗੁਰਜੀਤ ਸਿੰਘ ਕਲੇਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਇਆ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਦਸਮੇਸ਼ ਸਕੂਲ ਘੁਮਾਣ ਵਿਖੇ ਕਰਵਾਏ ਵਿੱਦਿਅਕ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।