18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 25-11-2025
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਲਈ ਖਾਸ ਸਵੇਰ ਦੀ ਸਭਾ ਕੀਤੀ ਗਈ | ਜਿਸ 'ਚ ਬੱਚਿਆਂ ਨੇ ਸ਼ਬਦ ਗਾਇਨ ਕਰ ਗੁਰੂ ਸਾਹਿਬ ਨੂੰ ਯਾਦ ਕੀਤਾ ਤੇ ਇਸ ਦੇ ਨਾਲ ਵਿਦਿਆਰਥੀਆਂ ਵਲੋਂ ਸੁੰਦਰ ਕਵਿਤਾ ਪੇਸ਼ ਕੀਤੀ | ਇਸ ਦੌਰਾਨ ਬੱਚਿਆਂ ਨੂੰ ਸੰਬੋਧਨ ਸਮੇਂ ਗੁਰੂ ਸਾਹਿਬ ਦੀ ਜੀਵਨੀ ਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਬਾਰੇ ਜਾਣੂ ਕਰਵਾਇਆ | ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲੇ ਅਨੁਸਾਰ ਵੀ ਸਕੂਲ ਦੁਆਰਾ ਪਿਛਲੇ ਲਗਭਗ 15 ਦਿਨਾਂ ਤੋਂ ਹਰ ਰੋਜ਼ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਿਆ ਜਾਂਦਾ ਹੈ | ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਵਲੋਂ ਸਮੂਹ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੁਆਰਾ ਦੱਸੇ ਗਏ ਰਸਤੇ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਡਾਇਰੈਕਟਰ ਕਿਰਨਜੋਤ ਕੌਰ, ਵਾਈਸ ਪਿ੍ੰਸੀਪਲ ਪੂਨਮ ਗੋਇਲ, ਕੋਆਰਡੀਨੇਟਰ ਸ਼ਿਵਾਲੀ ਅਰੋੜਾ ਤੇ ਸਰਬਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਵਰਣਨ ਕੀਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਡਾ. ਬਰਾੜ ਦੀ ਅਗਵਾਈ 'ਚ ਮੁਫ਼ਤ ਅੱਖਾਂ ਦੀ ਜਾਂਚ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।