ਜੈਤੋ, 25 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਫ਼ਰਦ ਕੇਂਦਰਾਂ ਦੇ ਕੰਪਿਊਟਰ ਆਪ੍ਰੇਟਰਾਂ ਨੇ ਆਪਣੇ ਹੱਕਾਂ ਲਈ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਅਮਨਦੀਪ ਸ਼ਰਮਾ ਨੇ ਦੱਸਿਆ ਕਿ ਆਪ੍ਰੇਟਰ 2 ਤੋਂ 4 ਦਸੰਬਰ ਤੱਕ ਕਲਮਛੋੜ ਹੜਤਾਲ ਕਰਨਗੇ ਤੇ ਤਿੰਨ ਦਿਨ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਗਟ ਕੀਤਾ ਜਾਵੇਗਾ | ਕਰਮਚਾਰੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਮੰਗਾਂ ਲਟਕੀਆਂ ਪਈਆਂ ਹਨ, ਪਰ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ | ਇਸ ਕਰਕੇ ਇਹ ਸੰਘਰਸ਼ ਤੇਜ਼ ਕਰਨਾ ਪੈ ਰਿਹਾ ਹੈ |