28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਬ੍ਰਾਹਮਣ ਭਾਈਚਾਰੇ ਨੇ ਸ੍ਰੀ ਗੁਰੂ ਤੇਗ਼ ਬਹਾਦਾਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 26-11-2025
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਜੀ ਪਿੰਡ ਸੰਧਵਾਂ ਵਿਖੇ ਬ੍ਰਾਹਮਣ ਭਾਈਚਾਰੇ ਦੇ ਲੋਕਾਂ ਵਲੋਂ ਇਕੱਤਰ ਹੋ ਕੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਬਾਣੀ ਕੀਰਤਨ ਹੋਇਆ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਅਮਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਕੁਲਤਾਰ ਸਿੰਘ ਬਰਾੜ ਨੇ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦਾ ਜਾਮ ਪੀਤਾ ਸੀ | ਇਸ ਮੌਕੇ ਜਗਦੀਸ਼ ਲਾਲ, ਪੰਡਿਤ ਹਰਬੰਸ ਲਾਲ, ਜਗਸੀਰ ਸ਼ਰਮਾ, ਜਗਸੀਰ ਸਿੰਘ ਗਿੱਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸਰਪੰਚ, ਗੁਰਟੇਕ ਸਿੰਘ ਪਰਮਾਰ, ਗੋਗੀ ਬਰਾੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਵਲੋਂ ਸੂਏ, ਕੱਸੀਆਂ 'ਚ ਨਹਿਰੀ ਪਾਣੀ ਛੱਡੇ ਜਾਣ ਦੀ ਮੰਗ ਅਗਲੀ ਖ਼ਬਰ ਟੋਲ ਕੰਪਨੀ ਤੇ ਕਿਸਾਨਾਂ ਦੇ ਵਿਵਾਦ 'ਚ ਫਸਿਆ ਪੁਲ ਦਾ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।