28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਫ਼ਰੀਦਕੋਟ ਦੀ ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 26-11-2025
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚ ਨਜ਼ਰਬੰਦ 5 ਹਵਾਲਾਤੀਆਂ ਪਾਸੋਂ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਸ਼ਿਕਾਇਤ ਦੇ ਆਧਾਰ 'ਤੇ 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਜਸਪ੍ਰੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਗਾਰਦ ਵਲੋਂ ਜੇਲ੍ਹ ਦੀਆਂ ਬੇਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ, ਹਵਾਲਾਤੀ ਸ਼ਿੰਦਰ ਸਿੰਘ ਪੁੱਤਰ ਦਲੀਪ ਸਿੰਘ, ਹਵਾਲਾਤੀ ਕਮਲ ਕੁਮਾਰ ਪੁੱਤਰ ਮਹਿੰਦਰਪਾਲ, ਹਵਾਲਾਤੀ ਦੀਪਕ ਪੁੱਤਰ ਰਜੇਸ਼ ਕੁਮਾਰ ਤੇ ਹਵਾਲਾਤੀ ਰਾਣਾ ਸਿੰਘ ਪੁੱਤਰ ਵਜੀਰ ਸਿੰਘ ਪਾਸੋਂ ਇਕ-ਇਕ ਮੋਬਾਈਲ ਫੋਨ ਬਰਾਮਦ ਕੀਤੇ ਗਏ | ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੰਜਾਂ ਹਵਾਲਾਤੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪਾਰਕਿੰਗ ਕੀਤੀ ਕਾਰ ਨੂੰ ਕੂੜੇ ਤੋਂ ਲੱਗੀ ਅੱਗ ਅਗਲੀ ਖ਼ਬਰ ਕਿਸਾਨਾਂ ਵਲੋਂ ਸੂਏ, ਕੱਸੀਆਂ 'ਚ ਨਹਿਰੀ ਪਾਣੀ ਛੱਡੇ ਜਾਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।