ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਿਰਦੌਸ ਰੰਗਮੰਚ ਫ਼ਰੀਦਕੋਟ, ਪੰਜਾਬੀ ਸੰਗੀਤ ਨਾਟਕ ਅਕੈਡਮੀ, ਆਈ ਕੈਨਵਸ ਪ੍ਰੋਡਕਸ਼ਨ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਸਹਿਯੋਗ ਨਾਲ ਪੰਜਵੇਂ ਨਾਟਕ ਮੇਲੇ ਦੇ ਚੌਥੇ ਦਿਨ ਓਪਨ ਏਅਰ ਥੀਏਟਰ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਮੇਲੇ ਦੇ ਚੌਥੇ ਦਿਨ ਨਾਟਕ 'ਵੇਟਿੰਗ ਫ਼ਾਰ ਗੋਦੇ' ਖੇਡਿਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਨ | ਪਿ੍ੰਸੀਪਲ ਡਾ.ਐਸ.ਐਸ.ਬਰਾੜ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਾਹਿਤ ਤੇ ਸੱਭਿਆਚਾਰਕ ਨਾਲ ਜੋੜਨ 'ਚ ਨਾਟਕ ਹਮੇਸ਼ਾ ਅਹਿਮ ਭੂਮਿਕਾ ਅਦਾ ਕਰਦੇ ਹਨ | ਇਸ ਮੌਕੇ ਨੈਸ਼ਨਲ ਸਕੂਲ ਆਫ਼ ਡਰਾਮਾ ਦੇ ਪ੍ਰੋਗਰਾਮਾਂ ਦੇ ਟੈਕਨੀਕਲ ਡਾਇਰੈਕਟਰ ਪ੍ਰੀਤਪਾਲ ਰੁਪਾਣਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਦੀ ਟੀਮ ਵਲੋਂ ਸੰਸਾਰ ਦੇ ਨਾਮਵਰ ਨਾਟਕਕਾਰ ਸੈਮੁਅਲ ਬਰਕਲੇ ਬੈਕੇਟ ਦੁਆਰਾ ਲਿਖੇ ਤੇ ਪੰਜਾਬ ਦੇ ਨਾਮੀ ਨਾਟਕਕਾਰ ਡਾ. ਕੁਲਬੀਰ ਮਲਿਕ ਵਲੋਂ ਨਿਰਦੇਸ਼ਤ ਨਾਟਕ 'ਵੋਟਿੰਗ ਫ਼ਾਰ ਗੋਦੋ' ਬਹੁਤ ਹੀ ਸਫ਼ਲਤਾ ਨਾਲ ਖੇਡਿਆ | ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਨੇ ਕੀਤਾ |