28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਅਜੀਤ ਡੈਸਕ 26-11-2025
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ. ਜਯੋਤਸਨਾ ਦੀ ਅਗਵਾਈ ਤੇ ਵਾਇਸ ਪਿ੍ੰਸੀਪਲ ਪ੍ਰੋ. ਜਗਨਦੀਪ ਕੁਮਾਰ ਦੇ ਯਤਨਾਂ ਸਦਕਾ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਡਾ. ਜਸਪ੍ਰੀਤ ਸਿਵੀਆ ਵਲੋਂ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਇਸ ਸਮੇਂ ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨਾਲ ਸੰਬੰਧਿਤ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਫਲਸਫ਼ੇ ਉਪਰ ਪ੍ਰਭਾਵਸ਼ਾਲੀ ਲੈਕਚਰ ਦਿੱਤਾ, ਜੋ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਸੀ | ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਕਾਲੀ ਪ੍ਰਸਥਿਤੀਆਂ ਵਿਚ ਸੰਜਮ, ਤਿਆਗ ਤੇ ਬਲੀਦਾਨ ਦੀ ਮੂਰਤ ਨਿਵਾਜਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਸਮੇਂ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਜਗਮੀਤ ਸਿੰਘ ਵਲੋਂ ਨਿਭਾਈ ਗਈ | ਇਸ ਕੜੀ ਤਹਿਤ ਭੂਗੋਲ ਵਿਭਾਗ ਤੋਂ ਪ੍ਰੋ. ਜਗਮੀਤ ਸਿੰਘ ਨੇ ਵੀ ਵਿਦਿਆਰਥੀਆਂ ਸੰਗ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਆਪਣੇ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਪ੍ਰੋ. ਜਗਮੀਤ ਸਿੰਘ, ਪ੍ਰੋ. ਸ਼ਿੰਦਰਪਾਲ ਕੌਰ, ਪ੍ਰੋ. ਕੰਵਰਜੀਤ ਸਿੰਘ ਤੇ ਵਿਭਾਗ ਦੇ ਵਿਦਿਆਰਥੀਆਂ ਨੇ ਸੈਮੀਨਾਰ ਵਿਚ ਵਧ-ਚੜ੍ਹ ਕੇ ਭਾਗ ਲਿਆ |
ਪਿਛਲੀ ਖ਼ਬਰ ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਸੰਬੰਧੀ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 39 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।