ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਆਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਤੇ ਸ਼ਹਾਦਤ ਸੰਬੰਧੀ ਕਵਿਤਾਵਾਂ ਤੇ ਭਾਸ਼ਣ ਰਾਹੀਂ ਵਿਚਾਰਾਂ ਸਾਂਝੀਆਂ ਕੀਤੀਆਂ | ਸਮਾਗਮ ਦੇ ਆਰੰਭ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ | ਉਪਰੰਤ ਬਰੈੱਡ ਤੇ ਚਾਹ ਦਾ ਲੰਗਰ ਵਰਤਾਇਆ ਗਿਆ |