28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਇੰਪੀਰੀਅਲ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 26-11-2025
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਪ੍ਰਧਾਨ ਕੰਵਰਦੀਪ ਸਿੰਘ ਤੇ ਪਿ੍ੰਸੀਪਲ ਸੁਖਬੀਰ ਕੌਰ ਕਲਾਰ ਦੀ ਅਗਵਾਈ ਹੇਠ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਗੀਤ ਅਧਿਆਪਕਾ ਰਮਨਦੀਪ ਕੌਰ ਦੀ ਅਗਵਾਈ ਹੇਠ ਸ਼ਬਦ ਗਾਇਨ ਕੀਤਾ ਗਿਆ | ਗੁਰਪ੍ਰੀਤ ਕੌਰ ਨੇ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਵਿਦਿਆਰਥੀਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਪ੍ਰਸ਼ਨ ਪੁੱਛੇ ਗਏ | ਉਪਰੰਤ ਸਾਰੇ ਵਿਦਿਆਰਥੀਆਂ ਨੇ ਮਿਲ ਕੇ ਮੂਲ ਮੰਤਰ ਦਾ ਜਾਪ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਸੁਖਬੀਰ ਕੌਰ ਨੇ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ |
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਮਲੋਟ, 25 ਨਵੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸੁਣਾ ਕੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ | ਉਨ੍ਹਾਂ ਦੀਆਂ 115 ਬਾਣੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਿਲ ਹਨ | ਉਨ੍ਹਾਂ ਕਸ਼ਮੀਰੀ ਪੰਡਿਤਾਂ ਤੇ ਹੋਰ ਹਿੰਦੂਆਂ ਦੇ ਜ਼ਬਰਦਸਤੀ ਇਸਲਾਮ ਧਰਮ ਵਿਚ ਧਰਮ ਪਰਿਵਰਤਨ ਦਾ ਵਿਰੋਧ ਕੀਤਾ | ਇਸ ਮੌਕੇ ਸਕੂਲ ਸਟਾਫ਼ ਅਤੇ ਬੱਚੇ ਮੌਜੂਦ ਸਨ |
ਪਿਛਲੀ ਖ਼ਬਰ ਸੀਨੀਅਰ ਕਬੱਡੀ ਨੈਸ਼ਨਲ ਸਟਾਈਲ ਲੜਕੀਆਂ 'ਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।