28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ • ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪੁੱਜੇ

ਅਜੀਤ ਡੈਸਕ 26-11-2025
ਮਲੋਟ, 25 ਨਵੰਬਰ (ਪਾਟਿਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ ਅਤੇ ਸਮੁੱਚੀ ਟੀਮ ਦੀਆਂ ਕੋਸ਼ਿਸ਼ਾਂ ਸਦਕਾ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ ਵਿਖੇ ਕਰਵਾਏ ਗਏ ਸਨ, ਜਿਸ ਦੇ ਅੱਜ ਭੋਗ ਪਾਏ ਗਏ | ਇਸ ਮੌਕੇ ਰਾਗੀ ਸਾਹਿਬਾਨਾਂ ਵਲੋਂ ਦੀਵਾਨ ਸਜਾਏ ਗਏ ਤੇ ਆਈਆਂ ਹੋਈਆਂ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ | ਸਮਾਗਮ ਵਿਚ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਮਨਜੀਤ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਅਰਦਾਸ ਤੋਂ ਬਾਅਦ ਮਨਜੀਤ ਸਿੰਘ ਰਾਏ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਆਈਆਂ ਹੋਈਆਂ ਸੰਗਤਾਂ ਨੂੰ ਦੱਸਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਤੋਂ ਅਮਨਦੀਪ ਸੰਧੂ, ਮਨੋਹਰ ਨਾਗਪਾਲ, ਸੁਸ਼ੀਲ ਜਲਹੋਤਰਾ, ਹੈਪੀ ਡਾਵਰ, ਰਿਖੀਕੇਸ ਪਰਵਲ ਭੋਲੀ, ਅਮਨ ਮਿੱਡਾ, ਅਸ਼ੋਕ ਜੱਗਾ, ਅਸ਼ੋਕ ਅਰੋਦਿਆ, ਨਰੇਸ਼ ਖਟਕ ਲਾਲਾ, ਪ੍ਰਦੀਪ ਬੱਬਰ, ਮਹਿੰਦਰ ਗਰੋਵਰ, ਓਮ ਪ੍ਰਕਾਸ਼ ਚਾਨਣਾ, ਰਣਧੀਰ ਨਾਗਪਾਲ, ਗੌਰਵ ਸ਼ਰਮਾ, ਲੱਕੀ ਸੋਨੀ ਅਤੇ ਹੋਰ ਵੀ ਕਈ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਨਿਊ ਗੁਰੂ ਤੇਗ਼ ਬਹਾਦਰ ਸਕੂਲ 'ਚ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਨਰਮੇ ਦੀ ਘੱਟ ਪੈਦਾਵਾਰ ਤੋਂ ਕਿਸਾਨ ਨਿਰਾਸ਼ • ਇਸ ਵਾਰ ਵੀ ਲਾਲ ਸੁੰਡੀ ਨੇ ਨਹੀਂ ਛੱਡਿਆ ਖਹਿੜਾ • ਬਿਮਾਰੀਆਂ ਰਹਿਤ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।