ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫ਼ਾਰਮ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਵਲੋਂ ਜਲ ਸਪਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਮੰਡਲ-2 ਦਫ਼ਤਰ ਅੱਗੇ ਲਗਾਤਾਰ ਦਿਨ-ਰਾਤ (3 ਦਿਨ) ਦਾ ਧਰਨਾ ਅੱਜ ਦੂਜੇ ਦਿਨ ਵਿਚ ਸ਼ਾਮਿਲ ਹੋਇਆ | ਧਰਨੇ 'ਚ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀ ਆਵਾਜ਼ ਨੂੰ ਦੱਬਣ ਲਈ ਕੀਤੇ ਜਾ ਰਹੇ ਲਾਠੀਚਾਰਜ ਤੇ ਆਗੂਆਂ ਨੂੰ ਜੇਲ੍ਹਾਂ ਵਿਚ ਭੇਜਣ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਗਈ | ਇਹ ਧਰਨਾ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਤੇ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਦੀ ਅਗਵਾਈ ਹੇਠ ਦੂਜੇ ਦਿਨ ਵੀ ਜਾਰੀ ਰਿਹਾ | ਧਰਨੇ 'ਚ ਭਰਾਤਰੀ ਜਥੇਬੰਦੀਆਂ ਤੋਂ ਸ਼ਮਸ਼ੇਰ ਸਿੰਘ, ਜਸਵੀਰ ਸਿੰਘ ਕਾਲਾ, ਦਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੁਰਸੇਵਕ ਸਿੰਘ ਰੰਧਾਵਾ, ਤਰਲੋਕ ਸਿੰਘ, ਜਸਪਾਲ ਸਿੰਘ, ਹਰਜੀਤ ਸਿੰਘ, ਸੌਰਵ ਮਗਲਾਨੀ, ਜਸਬੀਰ ਕੌਰ, ਹਰਪ੍ਰੀਤ ਕੌਰ, ਗੁਰਦੀਪ ਕੌਰ, ਬਬੀਤਾ, ਕਰਮਜੀਤ ਕੌਰ, ਮੁਸਕਾਨ, ਮਮਤਾ, ਗੁਰਦੇਵ ਸਿੰਘ, ਪੱਪੂ, ਗਗਨਦੀਪ ਸਿੰਘ, ਜਸਪ੍ਰੀਤ ਸਿੰਘ, ਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ |