26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ

ਅਜੀਤ ਡੈਸਕ 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਤਿੰਨ ਰੋਜ਼ਾ ਹੜਤਾਲ ਦੇ ਦੂਜੇ ਦਿਨ ਵੀ ਐਕਸੀਅਨ ਦਫ਼ਤਰ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਤੇ ਧਰਨਾ ਦਿੱਤਾ ਗਿਆ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਸਰਕਲ ਪ੍ਰਧਾਨ ਕੇਸਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਵਰਿੰਦਰਪਾਲ ਸਿੰਘ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ 'ਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ | 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸਡ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ | ਇਸ ਮੌਕੇ ਆਗੂਆਂ ਨੇ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ | ਇਸ ਸਮੇਂ ਪਾਵਰਕਾਮ ਐਂਡ ਟਰਾਂਸਕੋ ਕੰਟਰਕਚੂਅਲ ਵਰਕਰ ਯੂਨੀਅਨ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਰਾਹੁਲ ਕੁਮਾਰ, ਬਲਵਿੰਦਰ ਸਿੰਘ (ਨੋਡਲ ਸੈਂਟਰ), ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਤੋਂ ਸਰਕਲ ਸਕੱਤਰ ਮਨਜਿੰਦਰ ਸਿੰਘ, ਜੁਆਇੰਟ ਸਕੱਤਰ ਜੀਤ ਸਿੰਘ, ਸਰਕਲ ਖ਼ਜ਼ਾਨਚੀ ਸੁਖਰਾਜ ਸਿੰਘ, ਡਵੀਜ਼ਨ ਪ੍ਰਧਾਨ ਗੁਰਲਾਲ ਸਿੰਘ, ਸਕੱਤਰ ਮੇਜਰ ਸਿੰਘ, ਖ਼ਜ਼ਾਨਚੀ ਗੁਰਪ੍ਰੀਤ ਸਿੰਘ ਵਲੋਂ ਸੰਬੋਧਨ ਕੀਤਾ ਗਿਆ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਮੀਟਿੰਗ ਅਗਲੀ ਖ਼ਬਰ ਜਲ ਸਪਲਾਈ ਵਿਭਾਗ ਦੇ ਆਊਟਸੋਰਸ/ਇਨਲਿਸਟਮੈਂਟ ਕਾਮਿਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।