26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐੱਨ.ਐੱਚ.ਐੱਮ. ਕਰਮਚਾਰੀਆਂ ਨੇ ਹੜਤਾਲ ਕਰਕੇ ਕੰਮਕਾਜ ਨੂੰ ਠੱਪ ਰੱਖਿਆ <br/>

ਅਜੀਤ ਡੈਸਕ 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਸਿਹਤ ਵਿਭਾਗ 'ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕਰਨ ਲਈ ਤੇ ਆਪਣੀਆਂ 2 ਮਹੀਨੇ ਦੀਆਂ ਰੁਕੀਆਂ ਤਨਖ਼ਾਹਾਂ ਨੂੰ ਤੁਰੰਤ ਜਾਰੀ ਕਰਵਾਉਣ ਤੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ 'ਚੋਂ ਜਗਾਉਣ ਸਮੁੱਚੇ ਪੰਜਾਬ 'ਚ ਸਮੂਹ ਐੱਨ.ਐੱਚ.ਐੱਮ. ਕਰਮਚਾਰੀਆਂ ਵਲੋਂ ਕੀਤੀ ਗਈ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ, ਜਿਸ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਰਹੀਆਂ | ਇਸ ਦੌਰਾਨ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਵਿਭਾਗ ਦੀ ਹਰ ਤਰ੍ਹਾਂ ਦੀ ਆਨਲਾਈਨ ਰਿਪੋਰਟਿੰਗ, ਆਫ਼ ਲਾਈਨ ਰਿਪੋਰਟਿੰਗ, ਰੋਜ਼ਾਨਾ ਓ.ਪੀ.ਡੀ. ਅਤੇ ਹੋਰ ਵਿਭਾਗੀ ਕੰਮਕਾਜਾਂ ਨੂੰ ਪੂਰੀ ਠੱਪ ਰੱਖਿਆ ਗਿਆ | ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਕੌਮੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਤਹਿਤ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਜਿੱਥੇ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਸਮੂਹ ਮੁਲਾਜ਼ਮ ਵਿਭਾਗ ਤੇ ਸਰਕਾਰ ਦੇ ਇਸ ਰਵੱਈਏ ਕਾਰਨ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਹੇ ਹਨ | ਇਸ ਮੌਕੇ ਰਣਜੀਤ ਕੌਰ ਅਤੇ ਡਾਕਟਰ ਗੀਤਾ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਤੁਰੰਤ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ 'ਚ ਇਸ ਸੰਘਰਸ਼ ਦੀ ਰੂਪਰੇਖਾ ਨੂੰ ਤੇਜ ਕਰਦੇ ਹੋਏ 4 ਦਸੰਬਰ ਨੂੰ ਮਿਸ਼ਨ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਡਾਕਟਰ ਯਸ਼ਪਾਲ, ਆਰਤੀ ਮਿੱਡਾ, ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਸੰਤੋਸ਼ ਰਾਣੀ ਅਤੇ ਸਮੂਹ ਐੱਨ.ਐੱਚ.ਐੱਮ. ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਬਰਗਾੜੀ ਤੋਂ ਕਾਂਗਰਸ ਨੇ ਬਲਜੀਤ ਕੌਰ ਨੂੰ ਉਮੀਦਵਾਰ ਐਲਾਨਿਆ <br/> ਅਗਲੀ ਖ਼ਬਰ ਮੁਆਵਜ਼ੇ ਦੀਆਂ ਮੰਗਾਂ ਪੂਰੀਆਂ ਨਾ ਕਰਨ 'ਤੇ ਜਲਦ ਹੋਵੇਗਾ ਸਖ਼ਤ ਐਕਸ਼ਨ-ਸ਼ਿੰਗਾਰਾ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।