ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ ਵਿਚ ਬਾਈਪਾਸ ਜੈਤੋ ਤੋਂ ਗੁਰੂ ਤੇਗ਼ ਬਹਾਦਰ ਨਗਰ ਕੋਟਕਪੂਰਾ ਵੱਲ ਨੂੰ ਜਾ ਰਹੇ ਸਨ ਤਾਂ ਗੁਰੂੁ ਤੇਗ਼ ਬਹਾਦਰ ਨਗਰ ਦੀ ਤਰਫੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਹਿਨੀ ਹੋਈ ਜਾਕਟ ਦੀ ਸੱਜੀ ਜੇਬ ਵਿਚੋ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠ ਜ਼ਮੀਨ ਪਰ ਸੁੱਟ ਦਿੱਤੀ ਜਿਸ ਨੂੰ ਸ਼ੱਕ ਦੀ ਬਿਨਾਹ ਪਰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਦੁਆਰਾ ਹੇਠ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋ ਹੈਰੋਇਨ ਬਰਾਮਦ ਹੋਈ, ਜੋ ਵਜ਼ਨ ਕਰਨ ਪਰ 07 ਗ੍ਰਾਮ ਸੀ | ਇਸ ਸਬੰਧ 'ਚ ਪੁਲਿਸ ਨੇ ਰਾਹੁਲ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |