25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਡਾ. ਜੀ.ਐੱਸ. ਢਿੱਲੋਂ ਨੇ ਜੈਵਲਿਨ ਥ੍ਰੋਅ 'ਚ ਸੋਨ ਤੇ ਸ਼ਾਟਪੁੱਟ 'ਚ ਸਿਲਵਰ ਤਗ਼ਮਾ ਜਿੱਤਿਆ

ਅਜੀਤ ਡੈਸਕ 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਮਾਸਟਰ ਅਥਲੈਟਿਕ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਕਰਵਾਈਆਂ ਅਥਲੈਟਿਕ ਖੇਡਾਂ ਦੌਰਾਨ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਸਾਬਕਾ ਡਿਪਟੀ ਮੈਡੀਕਲ ਕਮਿਸ਼ਨਰ ਫ਼ਿਰੋਜ਼ਪੁਰ ਸਪੁੱਤਰ ਸਵ. ਪਿ੍ੰਸੀਪਲ ਕਰਤਾਰ ਸਿੰਘ ਢਿੱਲੋਂ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ 70 ਸਾਲ ਤੋਂ ਵੱਧ ਉਮਰ ਵਰਗ 'ਚ ਜੈਵਲਿਨ ਥਰੋ੍ਹ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਤੇ ਸੋਨ ਤਗ਼ਮਾ ਜਿੱਤਿਆ | ਇਸ ਤਰ੍ਹਾਂ ਹੀ ਸ਼ਾਟਪੁੱਟ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਤਗ਼ਮਾ ਪ੍ਰਾਪਤ ਕੀਤਾ | ਇਸ ਮੌਕੇ ਡਾ. ਜੀ.ਐੱਸ. ਢਿੱਲੋਂ ਨੂੰ ਪ੍ਰਬੰਧਕਾਂ ਨੇ ਵਧਾਈ ਦਿੱਤੀ ਤੇ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਹੁਲ ਬਾਰਕੋਡੀਆ, ਜਨਰਲ ਸਕੱਤਰ ਪ੍ਰਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਚਰਨਜੀਤ ਕੌਰ ਤੇ ਸੀਨੀਅਰ ਜੁਆਇੰਟ ਸਕੱਤਰ ਕਪਿਲ ਕੁਮਾਰ ਵਲੋਂ ਜਾਰੀ ਕੀਤੇ ਸਰਟੀਫ਼ਿਕੇਟ ਭੇਟ ਕੀਤੇ ਗਏ | ਸ੍ਰੀ ਮੁਕਤਸਰ ਸਾਹਿਬ ਵਿਖੇ ਖੇਡਾਂ ਵਿਚ ਹਿੱਸਾ ਲੈ ਕੇ ਪਹੁੰਚੇ ਡਾ. ਜੀ.ਐੱਸ. ਢਿੱਲੋਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲਗਾਤਾਰ ਖੇਡਾਂ 'ਚ ਹਿੱਸਾ ਲੈ ਰਹੇ ਹਨ ਤੇ ਆਉਣ ਵਾਲੇ ਦਿਨਾਂ 'ਚ ਹੈਦਰਾਬਾਦ ਵਿਖੇ ਹੋਣ ਵਾਲੀ ਚੈਂਪੀਅਨਸ਼ਿਪ 'ਚ ਭਾਗ ਲੈਣਗੇ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।