25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਅਰਦਾਸ ਤੇ ਗੁਰਬਾਣੀ ਕੀਰਤਨ ਨਾਲ ਹੋਈ | ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਣ, ਸਾਖੀਆਂ, ਕਵੀਸ਼ਰੀ ਤੇ ਧਾਰਮਿਕ ਭਜਨ ਪੇਸ਼ ਕੀਤੇ | ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਹਿੰਦੂ ਧਰਮ ਦੀ ਰੱਖਿਆ ਲਈ ਕੀਤੀ ਅਨੋਖੀ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਬੱਚਿਆਂ ਨੇ ਵੀ ਸ੍ਰੀ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਪ੍ਰੇਰਣਾ ਲਈ | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ 350 ਬੱਚਿਆਂ ਨੇ ਮਿਲ ਕੇ 9ਵੇਂ ਮੁਹੱਲੇ ਦੇ ਸਲੋਕਾਂ ਦਾ ਜਾਪ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਬਾਬਾ ਜਸਵਿੰਦਰ ਸਿੰਘ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪਿ੍ੰਸੀਪਲ ਜਯੋਤੀ ਗੁੰਬਰ, ਸਮੂਹ ਸਟਾਫ਼ ਮੈਂਬਰ, ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਪ੍ਰੇਰਣਾ ਦਿੱਤੀ |

ਪਿਛਲੀ ਖ਼ਬਰ ਸਰਕਾਰੀ ਸਕੂਲ ਮੰਡੀ ਕਿੱਲਿਆਂਵਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਅਗਲੀ ਖ਼ਬਰ ਡਾ. ਜੀ.ਐੱਸ. ਢਿੱਲੋਂ ਨੇ ਜੈਵਲਿਨ ਥ੍ਰੋਅ 'ਚ ਸੋਨ ਤੇ ਸ਼ਾਟਪੁੱਟ 'ਚ ਸਿਲਵਰ ਤਗ਼ਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।