25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਰਕਾਰੀ ਸਕੂਲ ਮੰਡੀ ਕਿੱਲਿਆਂਵਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ

ਅਜੀਤ ਡੈਸਕ 04-12-2025
ਮੰਡੀ ਕਿੱਲਿਆਂਵਾਲੀ, 3 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿੱਲਿਆਂਵਾਲੀ ਵਿਖੇ ਸਰਬੱਤ ਦੇ ਭਲੇ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਸਕੂਲ ਦੇ ਸੀਨੀਅਰ ਸੈਕੰਡਰੀ ਵਿੰਗ ਤੇ ਪ੍ਰਾਇਮਰੀ ਵਿੰਗ ਦੇ ਸਮੂਹ ਵਿਦਿਆਰਥੀ, ਸਟਾਫ਼ ਤੇ ਇਲਾਕਾ ਵਾਸੀ ਮੌਜੂਦ ਸਨ | ਪਿ੍ੰਸੀਪਲ ਕਮਲਪ੍ਰੀਤ ਕੌਰ ਸਿੱਧੂ ਦੀ ਰਹਿਨੁਮਾਈ ਹੇਠ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਰਾਗੀ ਸਿੰਘਾਂ ਵਲੋਂ ਰੂਹਾਨੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪਿੰ੍ਰਸੀਪਲ ਕਮਲਪ੍ਰੀਤ ਕੌਰ ਸਿੱਧੂ ਤੇ ਸਟਾਫ਼ ਨੇ ਸਮੂਹ ਵਿਦਿਆਰਥੀਆਂ ਨੂੰ ਜੀਵਨ ਵਿਚ ਤਰੱਕੀ ਲਈ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਵਿਚਾਰਾਂ ਨਾਲ ਜੁੜਨ ਦਾ ਸੱਦਾ ਦਿੱਤਾ | ਉਤਰ ਭਾਰਤ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਕੇਸ਼ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਪਿੰ੍ਰਸੀਪਲ ਦਿਲਰਾਜ ਸਿੰਘ ਧਾਲੀਵਾਲ, ਕੈਂਪਸ ਮੈਨੇਜਰ ਜਤਿੰਦਰ ਸ਼ਰਮਾ, ਡੀ.ਟੀ.ਐੱਫ਼. ਦੇ ਬਲਾਕ ਆਗੁ ਕੁਲਦੀਪ ਖੁੱਡੀਆਂ, ਜਗਵੰਤ ਸਿੰਘ, ਮਾਸਟਰ ਜਸਮੇਲ ਸਿੰਘ, ਬਲਕਰਨ ਸਿੰਘ ਕੁਲਾਰ, ਗੁਰਜੰਟ ਸਿੰਘ ਬਰਾੜ, ਪਾਲੀ ਗਰੋਵਰ, ਸੁਖਦੀਪ ਸਿੰਘ ਬਰਾੜ, ਪਿੰ੍ਰਸੀਪਲ ਮਹਿੰਦਰ ਸ਼ਰਮਾ, ਪਿੰ੍ਰਸੀਪਲ ਸੁਸ਼ੀਲ ਮਹਿਤਾ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਠੰਢ ਦੌਰਾਨ ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਧਿਆਨ ਰੱਖਣ ਦੀ ਲੋੜ-ਸਿਵਲ ਸਰਜਨ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।