25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਠੰਢ ਦੌਰਾਨ ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਧਿਆਨ ਰੱਖਣ ਦੀ ਲੋੜ-ਸਿਵਲ ਸਰਜਨ

ਅਜੀਤ ਡੈਸਕ 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਠੰਢ ਦੇ ਮੌਸਮ ਦੌਰਾਨ ਬਿਮਾਰ ਹੋਣ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਲਈ ਸੁਝਾਅ ਦਿੱਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜ ਕੁਮਾਰ ਸਿਵਲ ਸਰਜਨ ਨੇ ਦੱਸਿਆ ਕਿ ਠੰਢ ਪੈਣੀ ਸ਼ੁਰੂ ਹੋ ਗਈ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਜ਼ਿਆਦਾ ਠੰਢ ਪੈ ਸਕਦੀ ਹੈ | ਉਨ੍ਹਾਂ ਦੱਸਿਆ ਕਿ ਠੰਢ ਨਾਲ ਸਿਹਤ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਲਾਹ ਦਿੱਤੀ ਕਿ ਠੰਢ ਦੌਰਾਨ ਪੂਰੀ ਤਰ੍ਹਾਂ ਸਰੀਰ ਢੱਕਦੇ ਗਰਮ ਕੱਪੜੇ ਜਿਵੇਂ ਦਸਤਾਨੇ, ਟੋਪੀ, ਮਫ਼ਲਰ, ਜੁਰਾਬਾਂ ਅਤੇ ਬੂਟ ਪਾਏ ਜਾਣ | ਇਸ ਤੋਂ ਇਲਾਵਾ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੌਸ਼ਟਿਕ ਆਹਾਰ ਜਿਵੇਂ ਵਿਟਾਮਿਨ-ਸੀ ਭਰਪੂਰ ਭੋਜਨ ਤੇ ਸਬਜ਼ੀਆਂ ਆਦਿ ਦੀ ਵਰਤੋਂ ਜ਼ਿਆਦਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਠੰਢ ਦੌਰਾਨ ਕਰੋਨਿਕ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਸਾਹ ਦੀ ਤਕਲੀਫ਼ ਦੇ ਮਰੀਜ਼, ਦਿਲ ਦੀਆਂ ਬਿਮਾਰੀਆਂ ਦੇ ਮਰੀਜ਼, ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ, ਗਰਭਵਤੀ ਮਾਵਾਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ, ਕਿਉਂਕਿ ਉਨ੍ਹਾਂ ਨੂੰ ਅਜਿਹੇ 'ਚ ਵਧੇਰੇ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੁੰਦੀ ਹੈ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਜ਼ੁਰਗਾਂ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ | ਇਸ ਸਮੇਂ ਸੁਖਮੰਦਰ ਸਿੰਘ ਬਰਾੜ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਠੰਢ ਦੌਰਾਨ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ |
ਪਿਛਲੀ ਖ਼ਬਰ ਬਲੱਡ ਬੈਂਕ 'ਚ ਖ਼ੂਨ ਦੀ ਕਮੀ ਦੇ ਮੱਦੇਨਜ਼ਰ ਖ਼ੂਨਦਾਨ ਕੈਂਪ ਅਗਲੀ ਖ਼ਬਰ ਸਰਕਾਰੀ ਸਕੂਲ ਮੰਡੀ ਕਿੱਲਿਆਂਵਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।