25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਫ਼ਰੀਦਕੋਟ ਵਿਖੇ ਚਲਾਈ ਜਾ ਰਹੀ ਨਵੀਂ ਮੁਹਿੰਮ

ਅਜੀਤ ਡੈਸਕ 04-12-2025
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ 'ਯੂਥ ਅਗੇਂਸਟ ਡਰੱਗ' ਨਾਮ ਦੀ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦਾ ਮੁੱਖ ਮਕਸਦ ਆਮ ਜਨਤਾ ਨੂੰ ਨਸ਼ਿਆਂ ਦੇ ਘਾਤਕ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਤੇ ਉਨ੍ਹਾਂ ਦੇ ਮਾਰੂ ਨਤੀਜਿਆਂ ਬਾਰੇ ਦੱਸਣਾ ਹੈ | ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸੰਜੀਵ ਜੋਸ਼ੀ ਨੇ ਦੱਸਿਆ ਕਿ ਇਹ ਮੁਹਿੰਮ ਵੱਖ-ਵੱਖ ਮਹਿਕਮਿਆਂ ਦੇ ਸਹਿਯੋਗ ਨਾਲ ਚਲਾਈ ਜਾਵੇਗੀ ਤਾਂ ਜੋ ਇਸ ਕੰਪੇਨ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ | ਉਨ੍ਹਾਂ ਕਿਹਾ ਕਿ ਵੱਖ-ਵੱਖ ਮਹਿਕਮੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀਆਂ ਵੀ ਕਰਨਗੇ | ਇਸ ਕੰਪੇਨ 'ਚ ਸਿੱਖਿਆ ਵਿਭਾਗ ਵੀ ਆਪਣਾ ਅਹਿਮ ਸਹਿਯੋਗ ਦੇਵੇਗੀ ਤੇ ਸਕੂਲਾਂ ਅਤੇ ਕਾਲਜਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਟੇਜ ਡਰਾਮੇ, ਪੇਂਟਿੰਗ, ਲੈਕਚਰ, ਸਾਈਕਲ ਰੈਲੀਆਂ, ਜਾਗਰੂਕਤਾ ਮਾਰਚ, ਭਾਸ਼ਣ ਤੇ ਹੋਰ ਵੀ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਜੋ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ |
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੇਕ ਕੱਟ ਕੇ ਵਕੀਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।