ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਸਥਾਨਕ ਆਰਾ ਮਾਰਟੀਕ ਨਜ਼ਦੀਕ ਕਾਲੋਨੀ ਵਿਚ ਇਕ ਔਰਤ ਦੀਆਂ ਸਵਿਫ਼ਟ ਕਾਰ 'ਤੇ ਆਏ 2 ਨੌਜਵਾਨਾਂ ਵਲੋਂ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਤੇ ਗਲੇ 'ਚ ਪਾਏ ਢੋਲਕ ਖੋਹ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜ੍ਹਤ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਅਨੁਸਾਰ ਵਿਸ਼ਨੀ ਦੇਵੀ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਉਹ ਸਥਾਨਕ ਆਰਾ ਮਾਰਕੀਟ ਨਜ਼ਦੀਕ ਬਾਲਮੀਕਿ ਕਾਲੋਨੀ ਵਿਖੇ ਬੱਕਰੀਆਂ ਲੈ ਕੇ ਜਾ ਰਹੀ ਸੀ ਤਾਂ ਚਿੱਟੇ ਰੰਗ ਦੀ ਸਵਿਫ਼ਟ ਗੱਡੀ 'ਤੇ ਆਏ 2 ਨੌਜਵਾਨਾਂ ਵਲੋਂ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਤੇ ਗਲੇ ਵਿਚ ਪਾਈਆਂ ਹੋਈਆਂ ਢੋਲਕ ਧੱਕੇ ਨਾਲ ਖੋਹ ਲਈਆਂ ਤੇ ਫਰਾਰ ਹੋ ਗਏ | ਸਹਾਇਕ ਥਾਣੇਦਾਰ ਗੁਰਮੀਤ ਰਾਮ ਨੇ ਦੱਸਿਆ ਕਿ ਪੀੜ੍ਹਤ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਕਾਰ ਸਵਾਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਥਿਤ ਦੋਸ਼ੀਆਂ ਦੀ ਭਾਲ ਲਈ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |