25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼੍ਰੋਮਣੀ ਅਕਾਲੀ ਦਲ ਨੇ ਬਲਾਕ ਸੰਮਤੀ ਜ਼ੋਨ ਵੜਿੰਗ ਤੋਂ ਜਸਵਿੰਦਰ ਕੌਰ ਨੂੰ ਉਮੀਦਵਾਰ ਬਣਾਇਆ

ਅਜੀਤ ਡੈਸਕ 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਜ਼ੋਨ ਵੜਿੰਗ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਦੇਖ-ਰੇਖ ਵਿਚ ਜਸਵਿੰਦਰ ਕੌਰ ਵੜਿੰਗ ਪਤਨੀ ਅੰਗਰੇਜ਼ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ 'ਤੇ ਸਮੂਹ ਅਕਾਲੀ ਆਗੂਆਂ ਵਲੋਂ ਵਧਾਈ ਦਿੱਤੀ | ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਉਮੀਦਵਾਰ ਮਨਜਿੰਦਰ ਸਿੰਘ ਬਿੱਟੂ, ਬਲਦੇਵ ਸਿੰਘ ਬਾਠ, ਜਗਵੰਤ ਸਿੰਘ ਲੰਬੀਢਾਬ, ਹਰਪਾਲ ਸਿੰਘ ਕੋਟਲੀ ਸੰਘਰ, ਗੁੱਲੂ ਵਰਮਾ, ਗੁਰਭੇਜ ਸਿੰਘ ਬਾਜਾ, ਗੁਰਵਿੰਦਰ ਸਿੰਘ ਬਾਜਾ, ਪੱਪਾ ਸਿੰਘ, ਮੱਖਣ ਸਿੰਘ, ਡਾ. ਲਖਬੀਰ ਸਿੰਘ ਗਾਂਧਾ ਸਿੰਘ ਵਾਲਾ ਤੋਂ ਇਲਾਵਾ ਪਿੰਡ ਵੜਿੰਗ, ਚੱਕ ਗਾਂਧਾ ਸਿੰਘ ਵਾਲਾ ਅਤੇ ਬਾਜਾ ਮਰਾੜ੍ਹ ਦੇ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ |
ਪਿਛਲੀ ਖ਼ਬਰ ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਸਕਾਊਟ ਕੈਂਪ ਦੀ ਸ਼ੁਰੂਆਤ <br/> ਅਗਲੀ ਖ਼ਬਰ ਸੇਵਾ ਮੁਕਤ ਲੈਕ. ਕੁਲਦੀਪ ਸਿੰਘ ਮਨੇਸ ਚੜੇਵਾਨ ਨਮਿਤ ਅੰਤਿਮ ਅਰਦਾਸ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।