25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਰਮਜੀਤ ਕੌਰ ਚਹਿਲ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਦਾਰਨੀ ਪਰਮਜੀਤ ਕੌਰ ਚਹਿਲ ਧਰਮਪਤਨੀ ਸਵ. ਸੁਖਮੰਦਰ ਸਿੰਘ ਚਹਿਲ ਖੁੰਡੇ ਹਲਾਲ ਵਾਸੀ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਂਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਚਹਿਲ ਪੈਲੇਸ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਆਗੂਆਂ ਤੇ ਇਲਾਕਾ ਵਾਸੀਆਂ ਨੇ ਸ਼ਾਮਿਲ ਹੋ ਕੇ ਮਾਤਾ ਪਰਮਜੀਤ ਕੌਰ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਤੇ ਧੀਆਂ ਹਰਿੰਦਰ ਕੌਰ, ਨਰਿੰਦਰ ਕੌਰ, ਸੁਰਿੰਦਰ ਕੌਰ, ਵੀਰਪਾਲ ਕੌਰ, ਰਾਜਿੰਦਰ ਕੌਰ ਤੇ ਸਪੁੱਤਰ ਸਨਬੀਰ ਸਿੰਘ ਸੋਨੂੰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਸ਼ਰਧਾਂਜਲੀ ਸਮਾਗਮ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਤਾ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਬਜ਼ੁਰਗ ਮਾਪਿਆਂ ਦੀ ਸੇਵਾ ਸਭ ਤੋਂ ਉਤਮ ਸੇਵਾ ਹੈ | ਸਟੇਜ ਸਕੱਤਰ ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਮਾਤਾ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਵੱਖ-ਵੱਖ ਸ਼ੋਕ ਮਤੇ ਪੜ੍ਹੇ | ਅੰਤ 'ਚ ਜਸ਼ਨਦੀਪ ਸਿੰਘ ਚਹਿਲ ਇੰਚਾਰਜ ਕਾਂਗਰਸ ਹਲਕਾ ਰਾਮਪੁਰਾ ਫੂਲ ਨੇ ਪਹੁੰਚੀ ਸੰਗਤ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਪਾਲ ਸਿੰਘ ਵਹਿਣੀਵਾਲ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ (ਰਿਟਾ.) ਫ਼ਰੀਦਕੋਟ, ਮਨਜੀਤ ਸਿੰਘ ਬਰਕੰਦੀ ਸਾਬਕਾ ਪ੍ਰਧਾਨ ਜ਼ਿਲ੍ਹਾ ਅਕਾਲੀ ਜਥਾ, ਭਾਈ ਦਵਿੰਦਰ ਸਿੰਘ ਚਹਿਲ, ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਅੰਮਿ੍ਤਪਾਲ ਸਿੰਘ ਫ਼ੱਤਣਵਾਲਾ, ਅਮਨਦੀਪ ਸਿੰਘ ਮਹਾਸ਼ਾ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਐਡਵੋਕੇਟ ਗੁਰਬਿੰਦਰ ਸਿੰਘ ਸੰਧੂ ਰੁਪਾਣਾ, ਐਡਵੋਕੇਟ ਅਮਨਦੀਪ ਸਿੰਘ ਚਹਿਲ, ਦੀਦਾਰ ਸਿੰਘ ਬਰਾੜ, ਡਾ. ਸਤੀਸ਼ ਗਿਲਹੋਤਰਾ, ਭਾਈ ਮਨਦੀਪ ਸਿੰਘ ਗੋਗੀ ਚਹਿਲ, ਊਧਮ ਸਿੰਘ ਬੰਟੀ ਸੰਧੂ, ਪਰਮਪਾਲ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਭਾਈ ਸਤਵੀਰ ਸਿੰਘ ਗਗਨ ਚਹਿਲ, ਐਡਵੋਕੇਟ ਮਨਜਿੰਦਰ ਸਿੰਘ ਬਰਾੜ, ਐਡਵੋਕੇਟ ਜਗਮੀਤ ਸਿੰਘ ਨਾਨਕਪੁਰਾ, ਭਾਈ ਜਤਿੰਦਰ ਸਿੰਘ ਚਹਿਲ, ਭਾਈ ਤੇਗਬੀਰ ਸਿੰਘ ਚਹਿਲ, ਭਾਈ ਰਾਜਬੀਰ ਸਿੰਘ ਚਹਿਲ, ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਪ੍ਰਧਾਨ ਨਗਰ ਕੌਂਸਲ, ਸਰਬੀਰਇੰਦਰ ਸਿੰਘ ਸਿੱਧੂ, ਸੁਰਿੰਦਰ ਸਿੰਘ ਗਰੀਨ, ਮਾਸਟਰ ਪਰਮਜੀਤ ਸਿੰਘ, ਜਸਵਿੰਦਰ ਸਿੰਘ, ਸੰਕੇਤ ਗਿੱਲਹੋਤਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ ਵਿਖੇ ਮਦਰ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਬਲਾਕ ਮਲੋਟ ਦਾ ਟੀਚਰ ਫੈਸਟ ਸਫ਼ਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।