02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜੂਡੋ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਰਾਜ ਭਰ 'ਚ ਤੀਜੇ ਸਥਾਨ 'ਤੇ <br/>

ਅਜੀਤ ਡੈਸਕ 05-12-2025
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀ ਨੇ ਗੁਰਦਾਸਪੁਰ 'ਚ ਹੋਈਆਂ ਰਾਜ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਸਪੁੱਤਰ ਗੁਰਤੇਜ ਸਿੰਘ ਵਾਸੀ ਭਲੂਰ ਨੇ ਜੂਡੋ ਦੇ ਮੁਕਾਬਲਿਆਂ 'ਚ ਉਮਰ ਵਰਗ ਅੰਡਰ-14 (ਲੜਕੇ) ਪੰਜਾਬ ਭਰ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮਾਣਮੱਤੀ ਪ੍ਰਾਪਤੀ 'ਤੇ ਕੈਂਪਸ ਇੰਚਾਰਜ ਮਨਜੀਤ ਕੌਰ ਨੇ ਖਿਡਾਰੀ ਦੀ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ ਵਧਾਈ ਦਿੰਦੇ ਹੋਏ ਉਸ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਬਿਹਤਰ ਕਾਰਗੁਜ਼ਾਰੀ ਲਈ ਹੌਂਸਲਾ ਅਫਜ਼ਾਈ ਕੀਤੀ | ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀ ਖਿਡਾਰੀ ਦੀ ਸਖ਼ਤ ਮਿਹਨਤ, ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਦਾ ਨਤੀਜਾ ਹੈ | ਇਸ ਮੌਕੇ ਸਕੂਲ ਦੀ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਪਿ੍ੰਸੀਪਲ ਰੇਣੂਕਾ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਗੁਰਮੇਜ ਸਿੰਘ, ਪ੍ਰਭਜੋਤ ਸ਼ਰਮਾ ਤੇ ਸਮੂਹ ਸਟਾਫ਼ ਵਲੋਂ ਖਿਡਾਰੀ ਨੂੰ ਉਸ ਦੀ ਇਸ ਸ਼ਾਨਦਾਰ ਸਫ਼ਲਤਾ 'ਤੇ ਵਧਾਈ ਦਿੱਤੀ |

ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਦੀ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਜਾਰੀ <br/> ਅਗਲੀ ਖ਼ਬਰ ਵਿਸ਼ਵ ਏਡਜ਼ ਦਿਵਸ 'ਤੇ ਜਾਗਰੂਕਤਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।