02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਮਾਲਵਾ ਸਕੂਲ ਵਲੋਂ ਅੰਤਰ ਸਕੂਲ ਕੁਇਜ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 05-12-2025
ਗਿੱਦੜਬਾਹਾ, 4 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਲੋਂ ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰੀਆ ਦੀ ਅਗਵਾਈ 'ਚ ਅੰਤਰ ਸਕੂਲ ਕੁਇਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਖੇਤਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੇ ਹੁਨਰ ਤੇ ਮੁਹਾਰਤ ਦਾ ਪ੍ਰਦਰਸ਼ਨ ਕੀਤਾ | ਏਕਾਂਤ ਮੋਂਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਪਹਿਲਾ ਸਥਾਨ ਮਾਲਵਾ ਸਕੂਲ ਤੋਂ ਖ਼ੁਸ਼ਮੀਤ ਤੇ ਅੰਗਦ, ਦੂਜਾ ਸਥਾਨ ਪਿ੍ਯਦਰਸ਼ੀ ਕਾਨਵੈਂਟ ਸਕੂਲ ਮਲੋਟ, ਤੀਜਾ ਸਥਾਨ ਪ੍ਰਾਣਸ਼ੁਲ ਤੇ ਮਨਮੀਤ ਆਰੀਆ ਪਬਲਿਕ ਸਕੂਲ ਗਿੱਦੜਬਾਹਾ ਨੇ ਹਾਸਿਲ ਕੀਤਾ | ਪਿ੍ੰਸੀਪਲ ਸੁਧਾਂਸ਼ੂ ਆਰੀਆ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਵਾਈਸ ਪਿ੍ੰਸੀਪਲ ਜਸਬੀਰ ਸਿੰਘ ਬਰਾੜ ਨੇ ਜੇਤੂ ਬੱਚਿਆਂ ਦੀ ਕਲਾ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਸ਼ਾਬਾਸ਼ ਦਿੱਤੀ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ <br/> ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਦੀ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।