ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਲੈਬ ਟੈਕਨੀਸ਼ੀਅਨਾਂ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ | ਇਸ ਮੌਕੇ ਡਾ. ਰਾਜ ਕੁਮਾਰ ਨੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਲੈਬ ਟੈਕਨੀਸ਼ੀਅਨਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੇ ਕੇਸ ਅਜੇ ਵੀ ਰਿਪੋਰਟ ਹੋ ਰਹੇ ਹਨ, ਪਰ ਪਿਛਲੇ ਸਾਲਾਂ ਨਾਲੋਂ ਇਸ ਸਾਲ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਦੇ ਕੇਸਾਂ ਦੀ ਗਿਣਤੀ ਘਟੀ ਹੈ, ਪਰ ਡੇਂਗੂ ਦੇ ਕੇਸਾਂ ਦੀ ਗਿਣਤੀ ਹੋਰ ਨਾ ਵਧੇ ਇਸ ਲਈ ਜ਼ਿਲ੍ਹੇ ਅੰਦਰ ਮਲੇਰੀਆ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣ ਅਤੇ ਆਮ ਲੋਕਾਂ ਖ਼ਾਸ ਕਰਕੇ ਸਲੱਮ ਏਰੀਏ ਵਿਚ ਮਲੇਰੀਆ ਤੇ ਡੇਂਗੂ ਪ੍ਰਤੀ ਪੰਫ਼ਲੈਂਟ ਵੰਡ ਕੇ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾਵੇ | ਇਸ ਸਮੇਂ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਮਨਪ੍ਰੀਤ ਕੌਰ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਹੈਲਥ ਇੰਸਪੈਕਟਰ, ਪਵਿੱਤਰ ਸਿੰਘ ਐੱਮ.ਐੱਲ.ਟੀ., ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਲੈਬ ਟੈਕਨੀਸ਼ੀਅਨ ਹਾਜ਼ਰ ਸਨ |
ਸਿਵਲ ਸਰਜਨ ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ <br/>
ਅਜੀਤ ਡੈਸਕ
05-12-2025