ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਚ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੀ ਰਚਨਾ ਦੇ 150 ਸਾਲ ਪੂਰੇ ਹੋਣ ਦੇ ਉਪਰਾਲੇ ਹੇਠ ਕਾਲਜ ਵਲੋਂ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਐਨ.ਸੀ.ਸੀ. ਕੈਡਿਟਸ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡੇ ਨੂੰ ਨਮਨ ਅਤੇ 'ਵੰਦੇ ਮਾਤਰਮ' ਦੇ ਸਮੂਹਿਕ ਗਾਇਨ ਨਾਲ ਹੋਈ | ਕੈਡਿਟਸ ਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਭਰਪੂਰ ਨਾਅਰੇ ਬੁਲੰਦ ਕੀਤੇ ਤੇ ਰਾਸ਼ਟਰੀ ਗੀਤ ਦੇ ਇਤਿਹਾਸ ਤੇ ਇਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਮਨਿੰਦਰ ਸਿੰਘ (ਸੀ.ਟੀ.ਓ, ਐਨ.ਸੀ.ਸੀ.), ਡਾ. ਪਰਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ) ਤੇ ਅਮਨਦੀਪ ਕੌਰ (ਅਸਿਸਟੈਂਟ ਪ੍ਰੋਫੈਸਰ) ਨੇ ਕੈਡਿਟਸ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਗੌਰਵ, ਏਕਤਾ ਤੇ ਸੇਵਾਮੁਖਤਾ ਦੇ ਸੁਨੇਹੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਇਸ ਮੌਕੇ ਇੰਚਾਰਜ ਅਕੈਮਿਕ ਡਾ. ਨਵਜੋਤ ਕੌਰ ਵੀ ਮੌਜੂਦ ਰਹੇ |