02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਿਸੇ ਵੀ ਪਾਰਟੀ ਦੇ ਉਮੀਦਵਾਰ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ-ਡਾ. ਬਲਜੀਤ ਕੌਰ <br/>

ਅਜੀਤ ਡੈਸਕ 05-12-2025
ਮਲੋਟ, 4 ਦਸੰਬਰ (ਅਜਮੇਰ ਸਿੰਘ ਬਰਾੜ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਸੰਬੰਧ ਵਿਚ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਸਾਰੀਆਂ ਪਾਰਟੀਆਂ ਦੇ ਕਾਗ਼ਜ਼ ਭਰ ਰਹੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਕੋਈ ਵੀ ਉਮੀਦਵਾਰ ਕਾਗ਼ਜ਼ ਭਰਨ ਤੋਂ ਨਹੀਂ ਰਹਿਣਾ ਚਾਹੀਦਾ ਤੇ ਕਿਸੇ ਨੂੰ ਵੀ ਕਾਗ਼ਜ ਭਰਨ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ (ਕੈਬਨਿਟ ਮੰਤਰੀ) ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਮਿਲ ਸਕਦੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਲੋਕਤੰਤਰ ਵਿਚ ਸਭ ਨੂੰ ਮੌਕਾ ਦਿੱਤਾ ਜਾਂਦਾ ਹੈ ਕਿ ਉਹ ਆਪਣੀ ਸਿਆਸੀ ਪਾਰਟੀ ਦੀਆਂ ਪ੍ਰਾਪਤੀਆਂ ਲੋਕਾਂ ਨੂੰ ਦੱਸੇ ਅਤੇ ਭਾਰਤ ਦੇ ਸੰਵਿਧਾਨ ਅਨੁਸਾਰ ਚੋਣਾਂ ਲੜੇ | ਉਨ੍ਹਾਂ ਕਿਹਾ ਕਿ ਬੇਬੁਨਿਆਦ ਦੋਸ਼ ਨਾ ਲਗਾਏ ਜਾਣ | ਉਨ੍ਹਾਂ ਆਪਣੇ ਹਲਕੇ ਤੋਂ ਇਲਾਵਾ ਪੰਜਾਬ ਦੇ ਲੋਕਾਂ ਨੂੰ ਵੀ ਇਹ ਕਿਹਾ ਕਿ ਇਹ ਵਿਚਾਰਾਂ ਦੀ ਲੜਾਈ ਹੁੰਦੀ ਹੈ ਤੇ ਹਰੇਕ ਪਾਰਟੀ ਨੇ ਆਪੋ-ਆਪਣੇ ਵਿਚਾਰਾਂ, ਸੋਚ ਬਾਰੇ ਲੋਕਾਂ ਨੂੰ ਦੱਸਣਾ ਹੁੰਦਾ ਹੈ, ਪਰ ਲੋਕ ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਜਿਸ ਵੀ ਪਾਰਟੀ ਨੂੰ ਉਹ ਚਾਹੁਣ, ਕਿਸੇ ਭੈਅ ਤੋਂ ਜਿਹੜੀ ਵੀ ਪਾਰਟੀ ਉਨ੍ਹਾਂ ਨੂੰ ਚੰਗੀ ਲੱਗਦੀ ਹੈ, ਉਸ ਨੂੰ ਵੋਟ ਪਾ ਸਕਦੇ ਹਨ | ਇਸ ਮੌਕੇ ਜਗਦੇਵ ਸਿੰਘ ਬਾਂਮ ਚੇਅਰਮੈਨ ਪੰਜਾਬ ਸਹਿਕਾਰੀ ਬੈਂਕ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਦਲ ਦੇ ਖੁੱਡੀਆਂ ਜ਼ੋਨ ਤੋਂ ਉਮੀਦਵਾਰ ਜਗਮੀਤ ਸਿੰਘ ਚਹਿਲ ਨੇ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ 'ਚ ਵੰਦੇ ਮਾਤਰਮ ਦਾ 150 ਸਾਲਾਂ ਯਾਦਗਾਰੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।