02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਅਕਾਲੀ ਦਲ ਦੇ ਖੁੱਡੀਆਂ ਜ਼ੋਨ ਤੋਂ ਉਮੀਦਵਾਰ ਜਗਮੀਤ ਸਿੰਘ ਚਹਿਲ ਨੇ ਘਰ-ਘਰ ਵੋਟਾਂ ਮੰਗੀਆਂ

ਅਜੀਤ ਡੈਸਕ 05-12-2025
ਲੰਬੀ, 4 ਦਸੰਬਰ (ਮੇਵਾ ਸਿੰਘ)-ਬਲਾਕ ਸੰਮਤੀ ਚੋਣਾਂ ਸੰਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਅੱਜ ਆਖ਼ਰੀ ਤਾਰੀਕ ਹੋਣ ਕਰਕੇ ਚੋਣ ਦਫ਼ਤਰਾਂ 'ਚ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਲਈ ਕਾਫ਼ੀ ਭੀੜ ਲੱਗੀ ਰਹੀ | ਆਪਣੇ-ਆਪਣੇ ਜ਼ੋਨ ਤੋਂ ਚੋਣ ਲੜ ਰਹੇ ਉਮੀਦਵਾਰਾਂ ਨੇ ਲੋਕਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ | ਇਸੇ ਤਹਿਤ ਖੁੱਡੀਆਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਚਹਿਲ ਨੇ ਜ਼ੋਨ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਜਗਮੀਤ ਚਹਿਲ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਕ ਸਾਧਾਰਨ ਪਰਿਵਾਰ 'ਚੋਂ ਹੁੰਦੇ ਹੋਏ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਲਈ ਮੌਕਾ ਦਿੱਤਾ |
ਪਿਛਲੀ ਖ਼ਬਰ 'ਆਪ' ਨੇ ਸੇਵਾ ਮੁਕਤ ਹੈੱਡ ਟੀਚਰ ਅਜੈਬ ਸਿੰਘ ਨੂੰ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਕਿਸੇ ਵੀ ਪਾਰਟੀ ਦੇ ਉਮੀਦਵਾਰ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ-ਡਾ. ਬਲਜੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।