02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਉਮੀਦਵਾਰਾਂ ਨੇ ਨਾਮਜ਼ਦਗੀਆਂ ਕੀਤੀਆਂ ਦਾਖ਼ਲ

ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਪਹਿਲਾਂ ਅਕਾਲੀ ਆਗੂ ਸਨਮਾਨਿਤ ਕਰਦੇ ਹੋਏ | ਤਸਵੀਰ: ਸ਼ਿਵਰਾਜ ਸਿੰਘ ਬਰਾੜ <br/> 05-12-2025
ਗਿੱਦੜਬਾਹਾ, 4 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅਖ਼ੀਰਲੇ ਦਿਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੀਆਂ ਹੀ ਸੀਟਾਂ 'ਤੇ ਆਪਣੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਵਾ ਦਿੱਤੀਆਂ ਗਈਆਂ ਹਨ | ਗਿੱਦੜਬਾਹਾ ਹਲਕੇ 'ਚ ਦਹਾਕੇ ਬਾਅਦ ਟਰਸਾਲੀ ਅਕਾਲੀ ਆਗੂਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ | ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਸੀ, ਜਿਸ 'ਚ ਸਰਗਰਮ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਨਾਮਜ਼ਦਗੀਆਂ ਗਿੱਦੜਬਾਹਾ ਸਬ-ਡਵੀਜ਼ਨ 'ਚ ਦਾਖ਼ਲ ਕਰਵਾਈਆਂ ਜਾਣੀਆਂ ਹਨ | ਅਚਾਨਕ ਵੋਟਾਂ ਪੈਣ ਦੇ ਐਲਾਨ ਨਾਲ ਨਾਮਜ਼ਦਗੀਆਂ ਦਾਖ਼ਲ ਕਰਨ ਦੀਆਂ ਤਾਰੀਕਾਂ ਦਾ ਸਮਾਂ ਘੱਟ ਹੋਣ ਕਰਕੇ ਉਮੀਦਵਾਰਾਂ ਵਲੋਂ ਆਪਣੇ ਦਸਤਾਵੇਜ਼ ਬੜੀ ਹੀ ਕਾਹਲੀ ਨਾਲ ਤਿਆਰ ਕੀਤੇ ਗਏ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਦੇਖਿਆ ਗਿਆ | ਵਿਰੋਧੀ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵਲੋਂ ਦਸਤਾਵੇਜ਼ ਤਿਆਰ ਕਰਨ 'ਚ ਦਿੱਕਤਾਂ ਦਾ ਰੌਲਾ ਪੈਂਦਾ ਰਿਹਾ | ਅੱਜ ਸਵੇਰ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਦੀ ਅਗਵਾਈ 'ਚ ਸੰਮਤੀ ਦੇ ਸਮੂਹ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ 'ਖੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਹਲਕਾ ਇੰਚਾਰਜ ਗੁਰਬਿੰਦਰ ਸਿੰਘ ਬਣਵਾਲਾ ਨੇ ਕਿਹਾ ਕਿ ਸੰਮਤੀ ਚੋਣਾਂ ਨੂੰ ਲੈ ਕੇ ਹਲਕੇ ਦੇ ਸਮੂਹ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਸੰਮਤੀ ਦੀਆਂ ਸਾਰੀਆਂ ਹੀ 25 ਸੀਟਾਂ 'ਤੇ ਆਪਣੇ ਉਮੀਦਵਾਰ ਖੜੇ੍ਹ ਕੀਤੇ ਗਏ ਹਨ ਤੇ ਸਾਰੀਆਂ ਹੀ ਸੀਟਾਂ 'ਤੇ ਜਿੱਤ ਦਰਜ ਕੀਤੀ ਜਾਵੇਗੀ | 'ਆਪ' ਦੇ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ 'ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਤੇ ਕਿਸੇ ਵੀ ਅਕਾਲੀ ਉਮੀਦਵਾਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਅਕਾਲੀ ਆਗੂ ਗੁਰਦਿਆਲ ਕੌਰ ਮੱਲਣ, ਗੁਰਮੀਤ ਸਿੰਘ ਮਾਨ, ਵਕੀਲ ਗੁਰਪਿੰਕ ਮਾਨ, ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਰਣਜੀਤ ਸਿੰਘ, ਬਲਵਿੰਦਰ ਸਿੰਘ ਹਰੀਕੇ, ਚਰਨਜੀਤ ਸਿੰਘ ਭੂੰਦੜ, ਗੁਰਚਰਨ ਸਿੰਘ ਭਲਾਈਆਣਾ, ਰਣਜੀਤ ਸਿੰਘ ਭਲਾਈਆਣਾ, ਹਰਭਗਵਾਨ ਸਿੰਘ ਸੂਰੇਵਾਲਾ, ਬਲਵਿੰਦਰ ਸਿੰਘ, ਗੁਰਲਾਭ ਸਿੰਘ, ਦਰਸ਼ਨ ਸਿੰਘ ਕੋਟਲੀ, ਰਾਜਪਾਲ ਸਿੰਘ, ਹੈਪੀ, ਬਲਵੰਤ ਸਿੰਘ ਗੁਰੂਸਰ, ਬਲਕਰਨ ਸਿੰਘ, ਸਰਦੂਲ ਸਿੰਘ, ਚਰਨਜੀਤ ਸਿੰਘ ਕੋਟਭਾਈ, ਇਕਬਾਲ ਸਿੰਘ, ਅਮਰੀਕ ਸਿੰਘ, ਰੇਸ਼ਮ ਸਿੰਘ, ਅਜੇਪਾਲ ਸਿੰਘ, ਨਛੱਤਰ ਸਿੰਘ ਕੁਰਾਈਵਾਲਾ, ਬਲਵਿੰਦਰ ਸਿੰਘ, ਮਲਕੀਤ ਸਿੰਘ, ਜਿੰਮੀ ਸੁਖਨਾ, ਗੁਰਲਾਭ ਸਿੰਘ ਸੁਖਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਹਾਸਿਲ ਕਰਨਗੇ-ਬਨੀ ਬਰਾੜ ਅਗਲੀ ਖ਼ਬਰ ਸ਼ਮਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਪ੍ਰੀਸ਼ਦ ਲਈ ਮੱਲਣ ਜ਼ੋਨ ਤੋਂ 'ਆਪ' ਦੇ ਉਮੀਦਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।