02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਹਾਸਿਲ ਕਰਨਗੇ-ਬਨੀ ਬਰਾੜ

ਅਜੀਤ ਡੈਸਕ 05-12-2025
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-14 ਦਸੰਬਰ ਨੂੰ ਸੂਬੇ ਭਰ 'ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਤਰੀਕੇ ਨਾਲ ਜਿੱਤ ਹਾਸਿਲ ਕਰਨਗੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਬਨੀ ਬਰਾੜ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਭਰ 'ਚ ਇਸ ਸਮੇਂ ਕਾਂਗਰਸ ਪਾਰਟੀ ਦੇ ਹੱਕ 'ਚ ਹਵਾ ਚੱਲ ਰਹੀ ਹੈ | ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਆਪਣੇ ਮਨ ਦੀ ਭੜਾਸ ਕੱਢਣਗੇ | ਬਨੀ ਬਰਾੜ ਨੇ ਕਿਹਾ ਕਿ ਪੰਜਾਬ ਦੀ ਸੱਤ੍ਹਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਵਾਅਦੇ ਪੂਰੇ ਕਰਨ 'ਚ ਅਸਫ਼ਲ ਰਹੀ ਹੈ | ਸਾਰੇ ਵਰਗਾਂ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਅਸੰਤੁਸ਼ਟ ਜਾਪ ਰਹੇ ਹਨ | ਸਾਰੇ ਵਿਕਾਸ ਕਾਰਜ ਠੱਪ ਹੋਣ ਕਾਰਨ ਸੂਬਾ ਪੱਛੜਦਾ ਜਾ ਰਿਹਾ ਹੈ |
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਬਰਗਾੜੀ ਲਈ ਭਾਜਪਾ ਨੇ ਜਸਵਿੰਦਰ ਕੌਰ ਨੂੰ ਚੋਣ ਮੈਦਾਨ 'ਚ ਉਤਾਰਿਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਉਮੀਦਵਾਰਾਂ ਨੇ ਨਾਮਜ਼ਦਗੀਆਂ ਕੀਤੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।