ਪੰਜਗਰਾੲੀਂ ਕਲਾਂ, 4 ਦਸੰਬਰ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ | ਕਾਂਗਰਸ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਖੇਤਰ ਪੰਜਗਰਾੲੀਂ ਕਲਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਉਮੀਦਵਾਰਾਂ ਦਾ ਨਾਵਾਂ ਦਾ ਰਸਮੀ ਐਲਾਨ ਕਰਦਿਆਂ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਬੰਨੀ ਬਰਾੜ ਤੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੱਕੜ ਨੇ ਦੱਸਿਆ ਕਿ ਪੰਜਗਰਾੲੀਂ ਜ਼ਿਲ੍ਹਾ ਪ੍ਰੀਸ਼ਦ ਲਈ ਸਾਬਕਾ ਪੰਚ ਰਾਮ ਸਿੰਘ ਤੇ ਬਲਾਕ ਸੰਮਤੀ ਲਈ ਸਾਬਕਾ ਸਰਪੰਚ ਬਿਰਛਾ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਤੇ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ | ਇਸ ਮੌਕੇ ਸਾਬਕਾ ਬਲਾਕ ਸੰਮਤੀ ਗਮਦੂਰ ਸਿੰਘ ਗੁਰਾ ਬਰਾੜ, ਪੰਚ ਸਤਨਾਮ ਸਿੰਘ ਜੌਹਲ, ਸੋਸ਼ਲ ਮੀਡੀਆ ਇੰਚਾਰਜ ਪ੍ਰਭ ਬਰਾੜ, ਪਰਮਜੀਤ ਪੰਮਾ, ਸੁੱਚਾ ਸਿੰਘ ਆਦਿ ਹਾਜ਼ਰ ਸਨ |