01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਲਾਕ ਸੰਮਤੀ ਜ਼ੋਨ ਸਾਦਿਕ ਤੋਂ ਕਾਂਗਰਸੀ ਉਮੀਦਵਾਰ ਲਖਵਿੰਦਰ ਸਿੰਘ ਲੱਖਾ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ <br/>

ਅਜੀਤ ਡੈਸਕ 05-12-2025
ਸਾਦਿਕ, 4 ਦਸੰਬਰ (ਆਰ.ਐਸ.ਧੁੰਨਾ)-ਬਲਾਕ ਸੰਮਤੀ ਚੋਣਾਂ ਦੇ ਆਖ਼ਰੀ ਦਿਨ ਸਾਦਿਕ ਜ਼ੋਨ (ਰਿਜ਼ਰਵ) ਤੋਂ ਕਾਂਗਰਸੀ ਉਮੀਦਵਾਰ ਲਖਵਿੰਦਰ ਸਿੰਘ ਲੱਖਾ ਵਾਸੀ ਸਾਦਿਕ ਨੇ ਆਪਣੇ ਸਾਥੀਆਂ ਦੇ ਵੱਡੇ ਕਾਫ਼ਲੇ ਨਾਲ ਫ਼ਰੀਦਕੋਟ ਜਾ ਕੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਫ਼ਰੀਦਕੋਟ ਜਾਣ ਸਮੇਂ ਸਾਦਿਕ ਵਿਖੇ ਮੁੱਖ ਚੌਕ ਵਿਚ ਇਕੱਠੇ ਹੋਏ ਆਪਣੇ ਸਮਰਥਕਾਂ ਸਮੇਤ ਗੱਲਬਾਤ ਕਰਦਿਆਂ ਲਖਵਿੰਦਰ ਸਿੰਘ ਲੱਖਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਯਤਨਾ ਸਦਕਾ ਹੀ ਉਸ ਨੂੰ ਕਾਂਗਰਸ ਪਾਰਟੀ ਵਲੋਂ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਤੇ ਸਮੂਹ ਕਾਂਗਰਸੀ ਵਰਕਰ ਉਸ ਨੂੰ ਆਪਣਾ ਪੂਰਨ ਸਹਿਯੋਗ ਦੇ ਰਹੇ ਹਨ | ਇਸ ਮੌਕੇ ਲਖਵੀਰ ਸਿੰਘ ਲੱਖਾ ਸਾਬਕਾ ਮੈਂਬਰ ਬਲਾਕ ਸੰਮਤੀ, ਸਾਬਕਾ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ, ਡਾ. ਜਗਤਾਰ ਸਿੰਘ, ਬਲਜਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਢਿੱਲੋਂ, ਸੁਖਪ੍ਰੀਤ ਸਿੰਘ, ਸਾਬਕਾ ਚੇਅਰਮੈਨ ਦੀਪਕ ਕੁਮਾਰ ਸੋਨੂੰ, ਹਰਜਿੰਦਰ ਸਿੰਘ, ਸੁੱਚਾ ਸਿੰਘ, ਖੁਸ਼ੀ ਰਾਮ, ਕਾਕਾ ਸੰਧੂ, ਕੈਪਟਨ ਸਿੰਘ ਖ਼ਾਲਸਾ, ਅਸ਼ੋਕ ਕੁਮਾਰ, ਬਲਵੀਰ ਸਿੰਘ, ਮਦਨ ਸਿੰਘ, ਮੰਗੂ ਸਿੰਘ, ਗੁਰਦੇਵ ਸਿੰਘ, ਅਜੈਬ ਸਿੰਘ, ਲਖਵਿੰਦਰ ਸਿੰਘ, ਕਿਰਨਦੀਪ ਕੌਰ ਅਤੇ ਪਰਮਜੀਤ ਕੌਰ ਦੋਵੇਂ ਸਾਬਕਾ ਪੰਚ ਅਤੇ ਜੱਗਾ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ- ਢਿੱਲਵਾਂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਲਈ ਰਾਮ ਸਿੰਘ ਤੇ ਬਲਾਕ ਸੰਮਤੀ ਲਈ ਬਿਰਛਾ ਸਿੰਘ ਕਾਂਗਰਸੀ ਉਮੀਦਵਾਰ ਐਲਾਨੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।