01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪੰਜਾਬ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ- ਢਿੱਲਵਾਂ

ਅਜੀਤ ਡੈਸਕ 05-12-2025
ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਜਿਤਾਉਣ ਲਈ ਪਾਰਟੀ ਦੇ ਹਰ ਵਰਕਰ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਉਹ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰੇ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਨੂੰ ਪੰਸਦ ਕਰਦੇ ਹਨ ਤੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੇ ਪੰਜਾਬ ਵਿਚ 2027 ਦੀ ਸਰਕਾਰ ਦਾ ਮੁੱਢ ਬੰਨਣਾ ਹੈ | ਇਸ ਕਰਕੇ ਕਾਂਗਰਸੀ ਵਰਕਰ ਨੂੰ ਚਾਹੀਦਾ ਹੈ ਕਿ ਉਹ ਆਪਸੀ ਮੱਤਭੇਦ ਤੋਂ ਉਪਰ ਉੱਠ ਕੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਗੇ ਆਉਣ |
ਪਿਛਲੀ ਖ਼ਬਰ ਚੋਣਾਂ 'ਚ ਧੱਕੇਸ਼ਾਹੀ ਖ਼ਿਲਾਫ਼ ਚੋਣ ਕਮਿਸ਼ਨ ਪੰਜਾਬ ਨੂੰ ਕਰਾਂਗੇ ਸ਼ਿਕਾਇਤ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਸਾਦਿਕ ਤੋਂ ਕਾਂਗਰਸੀ ਉਮੀਦਵਾਰ ਲਖਵਿੰਦਰ ਸਿੰਘ ਲੱਖਾ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।