01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 47 ਅਤੇ ਬਲਾਕ ਸੰਮਤੀ ਲਈ 273 ਨਾਮਜ਼ਦਗੀ ਪੱਤਰ ਦਾਖ਼ਲ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ-2025

ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖ਼ਲ ਕਰਨ ਆਏ ਉਮੀਦਵਾਰ | ਅਜੀਤ ਤਸਵੀਰ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ
05-12-2025
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਜਾਰੀ ਸ਼ਡਿਊਲ ਅਨੁਸਾਰ ਫ਼ਰੀਦਕੋਟ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ 1 ਦਸੰਬਰ ਤੋਂ 4 ਦਸੰਬਰ ਤੱਕ ਸੰਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਖੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅਮਲ ਮੁਕੰਮਲ ਹੋ ਗਿਆ | ਅੱਜ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 47 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦ ਕਿ ਜ਼ਿਲ੍ਹੇ ਦੀਆਂ ਤਿੰਨ ਬਲਾਕ ਸੰਮਤੀਆਂ ਲਈ ਕੁੱਲ 273 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸੇ ਤਰ੍ਹਾਂ ਹੁਣ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 55 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦ ਕਿ ਬਲਾਕ ਸੰਮਤੀਆਂ ਲਈ ਕੁੱਲ 339 ਨਾਮਜ਼ਦਗੀ ਪੱਤਰ ਦਾਖਲ ਹੋਏ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 10 ਜ਼ੋਨ ਹਨ, ਜਦਕਿ ਪੰਚਾਇਤ ਸੰਮਤੀਆਂ ਦੇ ਕੁੱਲ 65 ਜ਼ੋਨ ਹਨ | ਜਿਨ੍ਹਾਂ ਵਿਚੋਂ ਪੰਚਾਇਤ ਸੰਮਤੀ ਫ਼ਰੀਦਕੋਟ ਲਈ 21 ਜ਼ੋਨ, ਪੰਚਾਇਤ ਸੰਮਤੀ ਕੋਟਕਪੂਰਾ ਲਈ 19 ਜ਼ੋਨ ਅਤੇ ਪੰਚਾਇਤ ਸੰਮਤੀ ਜੈਤੋ ਲਈ 25 ਜ਼ੋਨ ਬਣਾਏ ਗਏ ਹਨ | ਜਿਨ੍ਹਾਂ ਵਿਚ ਜ਼ਿਲ੍ਹੇ ਦੇ ਕੁੱਲ 241 ਪਿੰਡ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਪੋਲਿੰਗ ਸਟੇਸ਼ਨ ਦੀ ਕੁੱਲ ਗਿਣਤੀ 244 ਹੈ, ਜਦਕਿ ਪੋਲਿੰਗ ਬੂਥਾਂ ਦੀ ਗਿਣਤੀ 414 ਹੈ | ਇਨ੍ਹਾਂ ਚੋਣਾਂ ਵਿਚ 3,34,547 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿਚੋਂ 1,75,244 ਮਰਦ ਅਤੇ 1,59,298 ਅÏਰਤਾਂ ਜਦਕਿ 5 ਤੀਜੇ ਲਿੰਗ ਦੇ ਵੋਟਰ ਹਨ | ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 ਦਿਨ ਸ਼ੁੱਕਰਵਾਰ ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 6 ਦਸੰਬਰ 2025 ਦਿਨ ਸ਼ਨੀਵਾਰ ਸ਼ਾਮ 3 ਵਜੇ ਤੱਕ ਹੋਵੇਗੀ | ਉਨ੍ਹਾਂ ਕਿਹਾ ਕਿ ਉਪਰੋਕਤ ਚੋਣਾਂ ਮਿਤੀ 14 ਦਸੰਬਰ 2025 ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ | ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 ਦਿਨ ਬੁੱਧਵਾਰ ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਈ ਗਿਣਤੀ ਕੇਂਦਰਾਂ 'ਤੇ ਹੋਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਚੋਣਾਂ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਕੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ-2025
ਅਗਲੀ ਖ਼ਬਰ ਉਮੀਦਵਾਰੀ ਲਈ ਮੱਠਾ ਰੁਝਾਨ, ਸਿਆਸੀ ਧਿਰਾਂ ਨੂੰ ਕਰਨੀ ਪਈ ਖਾਸੀ ਦੌੜ-ਭੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।