ਮਲੋਟ, 4 ਦਸੰਬਰ (ਪਾਟਿਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਸ੍ਰੀ ਗੰਗਾਨਗਰ ਜ਼ੋਨ ਦੇ ਮਲੋਟ ਖੇਤਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਅਬੁੱਲਖੁਰਾਣਾ ਵਿਖੇ ਲੈਕਚਰ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਤੇ ਵਿਰਸੇ ਨਾਲ ਜੋੜਨ ਤੇ ਮਾਪਿਆਂ ਤੇ ਅਧਿਆਪਕਾਂ ਦੇ ਸਤਿਕਾਰ ਸੰਬੰਧੀ ਜਾਣਕਾਰੀ ਦੇਣ ਲਈ ਸ਼ਮਸ਼ੇਰ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਲਵੰਡੀ ਸਾਬੋ ਦਮਦਮਾ ਸਾਹਿਬ ਖੇਤਰ ਤੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਪਿ੍ੰਸੀਪਲ ਬਿਮਲਾ ਰਾਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਕੂਲ ਇੰਚਾਰਜ ਸ਼ਮਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ | ਅੰਤ ਵਿਚ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੇਤਰ ਮਲੋਟ ਦੇ ਸਕੱਤਰ ਮਾਸਟਰ ਹਰਜਿੰਦਰ ਸਿੰਘ ਸ਼ਾਮਿਲ ਸਨ |