01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਜਲ ਸੈਨਾ ਦਿਵਸ ਮਨਾਇਆ <br/>

ਅਜੀਤ ਡੈਸਕ 05-12-2025
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਿਖੇ ਜਲ ਸੈਨਾ ਦਿਵਸ ਬਹੁਤ ਉਤਸ਼ਾਹ ਤੇ ਦੇਸ਼ ਭਗਤੀ ਨਾਲ ਮਨਾਇਆ ਗਿਆ | ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੋਸਟਰ ਬਣਾਉਣ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਹ ਪੂਰਾ ਪ੍ਰੋਗਰਾਮ ਆਸ਼ੂ ਮੌਂਗਾ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਚਾਲਿਤ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣੀ ਰਚਨਾਤਮਕ ਕਲਾ ਰਾਹੀਂ ਭਾਰਤੀ ਜਲ ਸੈਨਾ ਦੀ ਬਹਾਦਰੀ ਤੇ ਕੁਰਬਾਨੀ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ | ਬੱਚਿਆਂ ਦੇ ਰੰਗੀਨ ਪੋਸਟਰਾਂ ਤੇ ਪ੍ਰਭਾਵਸ਼ਾਲੀ ਨਾਅਰਿਆਂ ਨੇ ਸਮਾਗਮ ਨੂੰ ਵਿਸ਼ੇਸ਼ ਸੁਹਜ ਦਿੱਤਾ | ਸਕੂਲ ਪਿ੍ੰਸੀਪਲ ਰਜਨੀ ਠਾਕੁਰ ਨੇ ਕਿਹਾ ਭਾਰਤੀ ਜਲ ਸੈਨਾ ਸਾਡੇ ਦੇਸ਼ ਦੀਆਂ ਸਮੁੰਦਰੀ ਸਰਹੱਦਾਂ ਦੀ ਰੱਖਿਆ ਤੇ ਮਨੁੱਖਤਾ ਦੀ ਸੇਵਾ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਸਕੂਲ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਨੇ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੇ ਰਚਨਾਤਮਕ ਕੰਮ ਦੀ ਪ੍ਰਸ਼ੰਸਾ ਕੀਤੀ | ਪ੍ਰੋਗਰਾਮ ਦੇ ਅੰਤ 'ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਉਮੀਦਵਾਰੀ ਲਈ ਮੱਠਾ ਰੁਝਾਨ, ਸਿਆਸੀ ਧਿਰਾਂ ਨੂੰ ਕਰਨੀ ਪਈ ਖਾਸੀ ਦੌੜ-ਭੱਜ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਢੈਪਈ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਫ਼ੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।