ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਭਾਜਪਾ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੀ ਹੈ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਕਾਗਜ਼ ਤਿਆਰ ਕਰਵਾ ਕੇ ਦਾਖਲ ਕਰਵਾਉਣ ਸਮੇਂ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਚੋਣਾਂ ਵਿਚ ਪੂਰੇ ਜ਼ੋਰ ਸ਼ੋਰ ਨਾਲ ਭਾਗ ਲੈ ਰਹੀ ਹੈ ਅਤੇ ਸਾਰੀਆਂ ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦਾ ਰੁਝਾਨ ਭਾਜਪਾ ਵੱਲ ਹੋ ਰਿਹਾ ਹੈ | ਇਸ ਮੌਕੇ ਐਡਵੋਕੇਟ ਅਰਮਾਨਜੋਤ ਸਿੰਘ ਬਰਾੜ, ਰਾਜ ਕੁਮਾਰ ਮੇਲੂ ਭਟੇਜਾ, ਸਰਪੰਚ ਬਲਵਿੰਦਰ ਸਿੰਘ ਪਿੰਦਰ, ਬਲਵਿੰਦਰ ਸਿੰਘ ਮਿੰਕਲ ਬਜਾਜ, ਜਸਵਿੰਦਰ ਸਿੰਘ ਗੋਹਲਾ, ਸ਼ਿਵਰਾਜ ਸਿੰਘ ਚਹਿਲ, ਐਡਵੋਕੇਟ ਗੁਰਮੀਤ ਸਿੰਘ ਖੋਖਰ, ਬਰਜੇਸ਼ ਗੁਪਤਾ ਆਦਿ ਹਾਜ਼ਰ ਸਨ |