31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਵਾਲੀਬਾਲ ਮੈਚ ਕਰਵਾਇਆ

ਅਜੀਤ ਡੈਸਕ 05-12-2025
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਇੰਟਰ ਹਾਊਸ ਵਾਲੀਬਾਲ ਮੈਚ ਕਰਵਾਇਆ ਗਿਆ | ਮੈਚ 'ਚ ਲਿੱਲੀ ਹਾਊਸ, ਜੈਸਮੀਨ ਹਾਊਸ, ਡਾਫੋਦਿਲ ਹਾਊਸ ਤੇ ਲੌਟਸ ਹਾਊਸ ਨੇ ਭਾਗ ਲਿਆ | ਟੀਮਾਂ ਨੇ ਮਜ਼ਬੂਤੀ ਤੇ ਮਿਹਨਤ ਨਾਲ ਖੇਡ ਕੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ | ਸਖ਼ਤ ਟੱਕਰ ਦੇ ਨਾਲ ਚੱਲੇ ਦਿਲਚਸਪ ਮੁਕਾਬਲੇ ਵਿਚ ਡਾਫੋਦਿਲ ਹਾਊਸ ਨੇ ਉਤਮ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕੀਤੀ ਤੇ ਵਾਲੀਬਾਲ ਚੈਂਪੀਅਨਸ਼ਿਪ 2025 ਬਣਿਆ | ਪਿ੍ੰਸੀਪਲ ਜੋਗਿੰਦਰ ਤਨੇਜਾ ਨੇ ਜਿੱਤਣ ਵਾਲੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੇਡਾਂ ਬੱਚਿਆਂ ਦੇ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ | ਚੇਅਰਮੈਨ ਸੂਰਜ ਸਿੰਘ ਬਰਾੜ ਤੇ ਡਾਇਰੈਕਟਰ ਪਰਮਜੀਤ ਕੌਰ ਬਰਾੜ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਪ੍ਰਾਪਤੀਆਂ ਲਈ ਉਤਸ਼ਾਹਿਤ ਕੀਤਾ | ਸਮਾਗਮ ਦੀ ਅਗਵਾਈ ਤੇ ਮੈਚ ਦਾ ਸੁਚਾਰੂ ਸੰਚਾਲਨ ਡੀ.ਪੀ.ਈ. ਸੁਖਜਿੰਦਰ ਸਿੰਘ ਬਰਾੜ ਵਲੋਂ ਕੀਤਾ ਗਿਆ, ਜਿਨ੍ਹਾਂ ਨੇ ਖਿਡਾਰੀਆਂ ਨੂੰ ਤਕਨੀਕੀ ਖੇਡ ਭਾਵਨਾ ਬਾਰੇ ਪ੍ਰੇਰਿਤ ਕੀਤਾ | ਮੈਚ ਦੌਰਾਨ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ ਅਤੇ ਸਮਾਗਮ ਨੂੰ ਖ਼ਾਸ ਬਣਾਇਆ |
ਪਿਛਲੀ ਖ਼ਬਰ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੀ ਬਰਸੀ 7 ਨੂੰ ਅਗਲੀ ਖ਼ਬਰ ਬਰਕੰਦੀ ਡਾਈਟ ਵਿਖੇ ਜਾਗਰੂਕਤਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।