31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 05-12-2025
ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਅਜੈ ਗਾਂਧੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਅਨਵਰ ਅਲੀ ਨਿਹਾਲ ਸਿੰਘ ਵਾਲਾ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵਲੋਂ ਦੋ ਵਿਅਕਤੀਆਂ ਨੂੰ ਚਾਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਵਲੋਂ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ 'ਚ ਬੱਸ ਅੱਡਾ ਹਿੰਮਤਪੁਰਾ ਵਿਖੇ ਦੋ ਵਿਅਕਤੀਆਂ ਨੂੰ ਬਿਨਾਂ ਨੰਬਰੀ ਚੋਰੀ ਦੇ ਚਾਰ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਜਿਨ੍ਹਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ਼ ਲੱਬੀ ਪੁੱਤਰ ਗੁਰਸੇਵਕ ਸਿੰਘ ਵਾਸੀ ਮਾਛੀਕੇ ਅਤੇ ਜਗਸੀਰ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਗੌਂਸਪੁਰਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਉਕਤ ਕਾਬੂ ਕੀਤੇ ਗਏ ਵਿਅਕਤੀਆਂ ਨੇ ਮੰਨਿਆ ਕਿ ਉਹ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਸਨ | ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਜਾਗਰੂਕਤਾ ਸੈਮੀਨਾਰ <br/> ਅਗਲੀ ਖ਼ਬਰ ਵਾਈਸ ਚਾਂਸਲਰ ਵਲੋਂ ਮੋਗਾ ਜ਼ਿਲੇ੍ਹ ਦੇ ਐਫੀਲੇਟਡ ਕਾਲਜਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।