18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਮੀਟਿੰਗ

ਅਜੀਤ ਡੈਸਕ 06-12-2025
ਮਲੋਟ, 5 ਦਸੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵਲੋਂ ਨਗਰ ਕੌਂਸਲ ਮਲੋਟ ਵਿਖੇ ਘਰਾਂ ਤੇ ਦੁਕਾਨਾਂ ਤੋਂ ਪੈਦਾ ਹੋਣ ਵਾਲੇ ਕੂੜੇ ਨੂੰ ਅੱਗ ਲਗਾਉਣ ਦੀ ਮਨਾਹੀ ਦੇ ਸੰਬੰਧ 'ਚ ਵਿਸ਼ੇਸ਼ ਜਾਗਰੂਕਤਾ ਤੇ ਸਿਖਲਾਈ ਮੀਟਿੰਗ ਕੀਤੀ | ਮੀਟਿੰਗ ਮੰਗਤ ਕੁਮਾਰ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਲੋਟ ਤੇ ਰਵੀ ਪਾਲ ਵਾਤਾਵਰਨ ਇੰਜੀਨੀਅਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦਾ ਮੁੱਖ ਉਦੇਸ਼ ਸਫ਼ਾਈ ਕਰਮਚਾਰੀਆਂ 'ਵੇਸਟ ਕਲੈਕਟਰਾਂ' ਤੇ 'ਰੈਗ ਪਿਕਰ' ਟੀਮ ਨੂੰ ਇਸ ਕਾਰਜ ਨੂੰ ਬਿਹਤਰ ਢੰਗ ਨਾਲ ਨਿਗਰਾਨੀ (ਮੋਨੀਟਰ) ਕਰਨ ਦੀ ਵਿਸ਼ੇਸ਼ ਸਿਖਲਾਈ ਦੇਣਾ ਸੀ | ਇਸ ਦੌਰਾਨ ਟੀਮ ਨੂੰ ਕੂੜੇ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਸਿਹਤ ਨੂੰ ਹੋਣ ਵਾਲੇ ਭਿਆਨਕ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ | ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸੰਸਥਾ ਕੂੜੇ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੌਕੇ 'ਤੇ ਹੀ ਰੁਪਏ 5,000 ਦਾ ਜੁਰਮਾਨਾ ਕੀਤਾ ਜਾਵੇਗਾ | ਕਾਰਜਕਾਰੀ ਇੰਜੀਨੀਅਰ (ਐਕਸ਼ਨ) ਪੀ.ਪੀ.ਸੀ.ਬੀ. ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਘਰਾਂ ਤੇ ਦੁਕਾਨਾਂ ਤੋਂ ਪੈਦਾ ਹੋਣ ਵਾਲੇ ਕੂੜੇ ਨੂੰ ਸੁੱਕਾ ਤੇ ਗਿੱਲਾ ਵੱਖ-ਵੱਖ ਕਰਕੇ ਨਗਰ ਕੌਂਸਲ ਮਲੋਟ ਦੇ ਰਜਿਸਟਰਡ ਵੇਸਟ ਕਲੈਕਟਰਾਂ ਦੇ ਹਵਾਲੇ ਕਰਨ | ਉਨ੍ਹਾਂ ਕਿਹਾ ਕਿ ਸ਼ੁੱਧ ਹਵਾ ਤੇ ਸਾਫ਼-ਸੁਥਰਾ ਵਾਤਾਵਰਨ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਦਾ ਹੈ | ਇਸ ਮੌਕੇ ਰਾਜ ਕੁਮਾਰ (ਸੈਨੇਟਰੀ ਇੰਸਪੈਕਟਰ), ਜਸ਼ਨ ਸਿੰਘ ਵਧਵਾ (ਜੂਨੀਅਰ ਇੰਜੀਨੀਅਰ ਪੀ.ਪੀ.ਸੀ.ਬੀ.), ਬਲਵੰਤ ਕੁਮਾਰ (ਪ੍ਰਧਾਨ ਸਫ਼ਾਈ ਕਰਮਚਾਰੀ ਯੂਨੀਅਨ) ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਆਊਟਸੋਰਸ/ਇਨਲਿਸਟਮੈਂਟ ਕਾਮਿਆਂ ਵਲੋਂ ਹਲਕਾ ਵਿਧਾਇਕ ਦੇ ਘਰ ਤੱਕ ਰੋਸ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।