17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਜੀਤ ਡੈਸਕ 06-12-2025
ਰੁਪਾਣਾ, 5 ਦਸੰਬਰ (ਜਗਜੀਤ ਸਿੰਘ)-ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰੁਪਾਣਾ ਜੋ ਕਿ ਬੀਤੀ ਸ਼ਾਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਵੱਲ ਆ ਰਿਹਾ ਸੀ | ਜਦ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਬਾਬਾ ਵਣ ਪੀਰ ਦੀ ਦਰਗਾਹ ਦੇ ਕੋਲ ਪਹੁੰਚਿਆ, ਤਾਂ ਅਚਾਨਕ ਪਿੱਛੇ ਤੋਂ ਆ ਰਹੇ ਟਰੱਕ ਨੇ ਫੇਟ ਮਾਰ ਦਿੱਤੀ | ਇਸ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ਟਰੱਕ ਚਾਲਕ ਮੌਕਾ ਦੇਖਦੇ ਹੀ ਟਰੱਕ ਸਮੇਤ ਫਰਾਰ ਹੋ ਗਿਆ | ਚੌਂਕੀ ਚੱਕ ਦੂਹੇਵਾਲਾ ਦੇ ਪੁਲਿਸ ਮੁਲਾਜ਼ਮ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਬਣਦੀ ਕਾਰਵਾਈ ਕਰਦਿਆਂ ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਦੀ ਸਹਾਇਤਾ ਨਾਲ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਪਹੁੰਚਾਇਆ |
ਪਿਛਲੀ ਖ਼ਬਰ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਸੰਬੰਧੀ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।