17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਸੰਬੰਧੀ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 06-12-2025
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਨੂੰ ਜ਼ਿਲ੍ਹੇ 'ਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਬਣਾਈ ਗਈ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਡਾ. ਰਾਜ ਕੁਮਾਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਸਿਮਰਦੀਪ ਕੌਰ, ਡਾ. ਰਮਿੰਦਰਜੀਤ ਕੌਰ ਸੰਧੂ, ਰਿਪਨਜੀਤ ਸਿੰਘ ਡਿਪਟੀ ਜ਼ਿਲ੍ਹਾ ਅਟਾਰਨੀ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸੰਦੀਪ ਸਿੰਘ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੁਖਪਾਲ ਸਿੰਘ ਫਾਰਮੇਸੀ ਅਫ਼ਸਰ, ਬੂਟਾ ਰਾਮ ਕਮਰਾ ਐੱਨ.ਜੀ.ਓ., ਵਰਿੰਦਰਪਾਲ ਸਿੰਘ ਗਲੋਰੀ ਐੱਨ.ਜੀ.ਓ, ਰਾਏ ਸਾਹਿਬ ਕੋਆਰਡੀਨੇਟਰ ਹਾਜ਼ਰ ਹੋਏ | ਮੀਟਿੰਗ ਵਿਚ ਸਿਹਤ ਵਿਭਾਗ ਵਲੋਂ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ 'ਤੇ ਵਿਚਾਰ ਕੀਤਾ ਗਿਆ | ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ ਟੀਮਾਂ ਬਣਾ ਕੇ ਅਲਟਰਾਸਾਊਾਡ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ | ਡਾ. ਰਾਜ ਕੁਮਾਰ ਨੇ ਕਿਹਾ ਕਿ ਜੇਕਰ ਕੋਈ ਅਲਟਰਾਸਾਊਾਡ ਸੈਂਟਰ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਦਾ ਹੈ, ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ | ਇਸ ਐਕਟ ਨੂੰ ਇੰਨ-ਬਿਨ ਲਾਗੂ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਵੀ ਜ਼ਰੂਰਤ ਹੈ | ਸਮੂਹ ਮੈਂਬਰਾਂ ਵਲੋਂ ਸਿਹਤ ਵਿਭਾਗ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਭਰੋਸਾ ਦਿੱਤਾ ਗਿਆ |
ਪਿਛਲੀ ਖ਼ਬਰ ਰੇਲਾਂ ਰੋਕਣ ਜਾ ਰਹੇ ਕਿਸਾਨ-ਮਜ਼ਦੂਰ ਮੋਰਚੇ ਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।