16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੁਰੂਸਰ ਤੋਂ ਵੀਰਪਾਲ ਕੌਰ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ

drinking water
ਅਜੀਤ ਡੈਸਕ 06-12-2025
ਦੋਦਾ, 5 ਦਸੰਬਰ (ਰਵੀਪਾਲ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੁਰੂਸਰ ਦੀ ਚੋਣ ਲਈ ਹਲਕਾ ਗਿੱਦੜਬਾਹਾ ਦੇ ਪਿੰਡ ਕੁਰਾਈਵਾਲਾ ਤੋਂ ਵੀਰਪਾਲ ਕੌਰ ਧਰਮਪਤਨੀ ਬਚਿੱਤਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ, ਜਿਨ੍ਹਾਂ ਨੇ ਬੀਤੇ ਦਿਨ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ | ਇਸ ਮੌਕੇ ਉਮੀਦਵਾਰ ਵੀਰਪਾਲ ਕੌਰ ਤੇ ਬਚਿੱਤਰ ਸਿੰਘ ਕੁਰਾਈਵਾਲਾ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਵਿੰਦਰ ਕੌਰ, ਐਡਵੋਕੇਟ ਗੁਰਤੇਜ ਸਿੰਘ ਕੁਰਾਈਵਾਲਾ, ਵੀਰ ਦਵਿੰਦਰ ਸਿੰਘ, ਸੁਖਮੰਦਰ ਸਿੰਘ, ਜਗਸੀਰ ਸਿੰਘ ਬਰਾੜ, ਗਗਨਾ ਬਰਾੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਨੇ ਹਰਜੀਤ ਸਿੰਘ ਰੁਪਾਣਾ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰੁਪਾਣਾ ਤੋਂ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਖੇ ਬਲਾਕ ਸੰਮਤੀ ਲਈ 25 ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।