16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

ਅਜੀਤ ਡੈਸਕ 06-12-2025
ਮੰਡੀ ਕਿੱਲਿਆਂਵਾਲੀ, 5 ਦਸੰਬਰ (ਇਕਬਾਲ ਸਿੰਘ ਸ਼ਾਂਤ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਸਰਗਰਮੀਆਂ ਵਿਚਕਾਰ ਖੇਤ ਮਜ਼ਦੂਰਾਂ ਨੇ ਸਿਆਸੀ ਲਾਰਿਆਂ ਤੋਂ ਅੱਕ ਕੇ ਆਰ-ਪਾਰ ਦੀ ਲੜਾਈ ਦਾ ਰਾਹ ਫ਼ੜ੍ਹ ਲਿਆ ਹੈ | ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਚੋਣਾਂ ਨੂੰ ਕਿਰਤੀ ਲੋਕਾਂ ਨੂੰ ਵੰਡਣ ਤੇ ਮਸਲੇ ਰੋਲਣ ਦਾ ਜ਼ਰੀਆ ਕਰਾਰ ਦਿੱਤਾ ਹੈ ਤੇ 11 ਦਸੰਬਰ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਮੂਹਰੇ ਧਰਨੇ ਦੀ ਤਿਆਰੀ ਵਜੋਂ ਲੰਬੀ ਹਲਕੇ ਦੇ ਪਿੰਡਾਂ 'ਚ ਜਥੇਬੰਦਕ ਮਾਹੌਲ ਭਖਾ ਦਿੱਤਾ ਗਿਆ ਹੈ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਬਲਾਕ ਪ੍ਰਧਾਨ ਕਾਲਾ ਸਿੰਘ ਸਿੰਘੇਵਾਲਾ ਦੀ ਅਗਵਾਈ ਹੇਠ ਪਿੰਡ ਮਹਿਣਾ, ਮਿਠੜੀ ਬੁੱਧਗਿਰ, ਭਾਗੂ ਤੇ ਹੋਰਨਾਂ ਪਿੰਡਾਂ 'ਚ ਲਾਮਬੰਦੀ ਮੀਟਿੰਗਾਂ ਦੌਰਾਨ ਬੁਲਾਰਿਆਂ ਨੇ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ | ਆਗੂਆਂ ਨੇ ਕਿਹਾ ਕਿ ਚੋਣਾਂ ਕਿਰਤੀ ਲੋਕਾਂ 'ਚ ਵੰਡੀਆਂ ਪਾਉਣ ਤੇ ਮਸਲੇ ਰੋਲ੍ਹਣ ਦਾ ਕੰਮ ਕਰਦੀਆਂ ਹਨ | ਪਿੰਡਾਂ ਵਿਚ ਨੁੱਕੜ ਮੀਟਿੰਗਾਂ ਰਾਹੀਂ 11 ਦਸੰਬਰ ਦੇ ਖੁੱਡੀਆਂ ਧਰਨੇ 'ਚ ਪਰਿਵਾਰਾਂ ਸਮੇਤ ਪੁੱਜਣ ਦਾ ਸੱਦਾ ਦਿੱਤਾ ਜਾ ਰਿਹਾ ਹੈ | ਕਾਲਾ ਸਿੰਘ ਖੂੰਨਣ ਖੁਰਦ ਤੇ ਰਾਮਪਾਲ ਸਿੰਘ ਗੱਗੜ ਨੇ ਵੀ ਲਾਮਬੰਦ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਬਿਜਲੀ ਸੋਧ ਬਿੱਲ 2025 ਗ਼ਰੀਬਾਂ ਦੇ ਘਰਾਂ 'ਚ ਹਨੇਰਾ ਕਰਨ ਦੀ ਸਾਜ਼ਿਸ਼ ਦੱਸਿਆ ਹੈ | ਇਸੇ ਲਈ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜਨ ਦਾ ਫ਼ੈਸਲਾ ਕੀਤਾ ਹੈ | 8 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਪਾਵਰਕਾਮ ਦਫ਼ਤਰਾਂ ਮੂਹਰੇ ਦਿੱਤੇ ਵਾਲੇ ਧਰਨਿਆਂ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ |
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਅਗਲੀ ਖ਼ਬਰ ਮਾਊਾਟ ਲਿਟਰਾ ਸਕੂਲ ਦੇ ਵਿਦਿਆਰਥੀਆਂ ਨੇ ਸੰਕਲਪ ਪ੍ਰਤੀਯੋਗੀ ਪ੍ਰੀਖਿਆ 'ਚ ਸਕਾਲਰਸ਼ਿਪ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।